ਬੱਬੇਹਾਲੀ ਨੇ ਸਵਰਗੀ ਕੁੰਨਣ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰਦਾਸਪੁਰ, 12 ਫਰਵਰੀ (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ, ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ਦੇ ਸੀਨੀਅਰ ਮੈਂਬਰ ਕੁੰਨਣ ਸਿੰਘ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪਰਗਟ ਕੀਤੀ ਹੈ । ਸਰਦਾਰ ਕੁੰਨਣ ਸਿੰਘ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਜੱਦੀ ਪਿੰਡ ਭੁੱਲੇ ਚੱਕ ਵਿੱਚ ਰੱਖੇ ਗਏ ਸਮਾਗਮ ਵਿੱਚ ਸ਼ਾਮਿਲ ਹੋਏ ਸਰਦਾਰ ਬੱਬੇਹਾਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁੰਨਣ ਸਿੰਘ ਇੱਕ ਸੁਲਝੇ ਹੋਏ ਅਤੇ ਤਜੁਰਬੇਕਾਰ ਵਰਕਰ ਸਨ ।

ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਦੀ ਮੌਤ ਨਾਲ ਵੱਡਾ ਘਾਟਾ ਪਿਆ ਹੈ । ਪਾਰਟੀ ਦੇ ਹਰ ਸੰਘਰਸ਼ ਵਿੱਚ ਕੁੰਨਣ ਸਿੰਘ ਮੂਹਰੇ ਰਹੇ ਅਤੇ ਨਿਆਂ ਦੀ ਲੜਾਈ ਵਿੱਚ ਪਾਰਟੀ ਦਾ ਸਾਥ ਦਿੰਦੇ ਰਹੇ । ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਮਿੰਟਾ ਵੀ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਸਿਪਾਹੀ ਹਨ ਅਤੇ ਹਰ ਚੰਗੇ-ਮਾੜੇ ਸਮੇਂ ਪਾਰਟੀ ਦੀ ਪਿੱਠ ਤੇ ਖੜਦੇ ਹਨ । ਇਸ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਹਰ ਸੰਭਵ ਸਹਿਯੋਗ ਦਿੱਤਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖਤਿਆਰ ਚੰਦ ਤੇ ਹਰਦੇਵ ਸਿੰਘ ਵੀ ਮੌਜੂਦ ਸਨ ।

Exit mobile version