ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਹਾਈ ਸਮਾਰਟ ਸਕੂਲ, ਸਾਧੂਚੱਕ ਦੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ

ਪੰਜਾਬ ਦੇ ਰੌਸ਼ਨ ਭਵਿੱਖ ਲਈ ਰਾਜ ਸਰਕਾਰ ਵੱਲੋਂ ਸੂਬੇ ਵਿੱਚ 100 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾਣਗੇ ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 13 ਫਰਵਰੀ (ਮੰਨਣ ਸੈਣੀ )। ਸਰਕਾਰੀ ਹਾਈ ਸਮਾਰਟ ਸਕੂਲ, ਸਾਧੂਚੱਕ ਵੱਲੋਂ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਇਸ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਦਵਿੰਦਰ ਕੁਮਾਰ ਵੱਲੋਂ ਸਕੂਲ ਦੀ ਸਲਾਨਾ ਰੀਪੋਰਟ ਪੇਸ਼ ਕੀਤੀ ਗਈ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਰਾਜ ਸਰਕਾਰ ਵੱਲੋਂ ਸੂਬੇ ਵਿੱਚ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਸ੍ਰੀ ਰਮਨ ਬਹਿਲ ਵੱਲੋਂ ਵਿਦਿਅਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਚੇਅਰਮੈਨ ਸ੍ਰੀ ਰਮਨ ਬਹਿਲ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸਿਕੰਦਰ ਸਿੰਘ ਗਿੱਦੜ ਪਿੰਡੀ, ਨੰਬਰਦਾਰ ਰਣਜੀਤ ਸਿੰਘ, ਸਕੂਲ ਅਧਿਆਪਕ ਅਜੇ ਕੁਮਾਰ, ਰੇਨੂੰ ਬਾਲਾ, ਰਣਧੀਰ ਸਿੰਘ, ਪੋਲਕਾ, ਗੁਲਸ਼ਨ ਕੁਮਾਰ, ਅਸ਼ਨਵੀ ਕੁਮਾਰ ਲੈਕਚਰਾਰ, ਪ੍ਰਿਯਾ, ਪ੍ਰੇਮ ਬਾਲਾ, ਰਣਜੀਤ ਸਿੰਘ ਸਮੇਤ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

Exit mobile version