ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣੇ ਰਹਿਣਗੇ ਮਨੀਸ਼ਾ ਗੁਲਾਟੀ

ਪੰਜਾਬ ਸਰਕਾਰ ਨੇ ਹਟਾਉਣ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ, 15 ਫਰਵਰੀ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁੱਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਆਪਣਾ ਕਾਰਜ-ਕਾਲ ਛੇ ਮਹੀਨੇ ਪਹਿਲਾਂ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅੱਜ ਹਾਈਕੋਰਟ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।

ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ।

Exit mobile version