ਨਿੱਜੀ ਸਕੂਲ ਦੀ ਵੈਨ ਦੀ ਲਪੇਟ ‘ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ,ਵੈਨ ਚਾਲਕ ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੜ੍ਹਿਆ ਪਰਿਵਾਰ
ਗੁਰਦਾਸਪੁਰ, 15 ਫਰਵਰੀ 2023 ( ਮੰਨਣ ਸੈਣੀ)। ਇੱਕ ਨਿੱਜੀ ਸਕੂਲ ਦੀ ਵੈਨ ਦੀ ਲਪੇਟ ਵਿੱਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਰੋਹ ‘ਚ ਆਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਬੱਬਰੀ ਬਾਈਪਾਸ ‘ਤੇ ਧਰਨਾ ਦੇ ਕੇ ਵੈਨ ਚਾਲਕ ਅਤੇ ਸਕੂਲ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਖਬ਼ਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਧਰਨਾ ਖਤਮ ਕਰਵਾ ਦਿੱਤਾ ਗਿਆ ਅਤੇ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ । ਪਰ ਧਰਨੇ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਸ਼ਹਿਰ ਅੰਦਰ ਲੱਗਿਆ ਰਹਿਆ। ਧਰਨਾ ਚੁੱਕਵਾਉਣ ਤੋਂ ਕਾਫੀ ਦੇਰ ਤੱਕ ਭਾਵੇਂ ਧਰਨੇ ਵਾਲੀ ਥਾਂ ’ਤੇ ਪੁੱਜੇ ਪੁਲੀਸ ਅਧਿਕਾਰੀਆਂ ਵੱਲੋਂ ਧਰਨਾ ਦੇਣ ਵਾਲਿਆ ਨੂੰ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਆਪਣੀ ਮੰਗ ’ਤੇ ਅੜੇ ਰਹੇ। ਜਿਸ ਦੇ ਚਲਦਿਆ ਪੁਲਿਸ ਵੱਲੋ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਤਾਂ ਜੋਂ ਰਾਹਗੀਰਾ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇਂ।
ਮਰਨ ਵਾਲੇ ਨੌਜਵਾਨ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਦਿਓਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਪਿੰਡ ਕਾਲਾ ਨੰਗਲ ਦੇ ਸਕੂਲ ਵਿੱਚ ਪੜ੍ਹਦਾ ਸੀ। ਅੱਜ ਉਹ ਆਪਣੇ ਦੋਸਤ ਨਾਲ ਸਾਲਾਨਾ ਪ੍ਰੀਖਿਆਵਾਂ ਦੇ ਰੋਲ ਨੰਬਰ ਲੈਣ ਲਈ ਸਕੂਲ ਜਾ ਰਿਹਾ ਸੀ। ਪਰ ਪਿੰਡ ਕਾਲਾ ਨੰਗਲ ਨੇੜੇ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦੇ ਪੁੱਤਰ ਦੀ ਮੌਤ ਹੋ ਗਈ। ਹਾਲਾਂਕਿ ਘਟਨਾ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ। ਥਾਨਾ ਸਦਰ ਪ੍ਰਭਾਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਡਰਾਇਵਰ ਤੇ ਮਾਮਲਾ ਦਰਜ਼ ਕੀਤਾ ਜਾ ਰਿਹਾ ਹੈ ਅਤੇ ਧਰਨਾ ਅਖਿਰ ਚੁੱਕਵਾ ਦਿੱਤਾ ਗਿਆ ਹੈ।