Close

Recent Posts

ਪੰਜਾਬ ਮੁੱਖ ਖ਼ਬਰ

ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਖ਼ਿਲਾਫ਼ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਮਾਮਲਾ ਦਰਜ

ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਖ਼ਿਲਾਫ਼ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਮਾਮਲਾ ਦਰਜ
  • PublishedFebruary 17, 2023

ਅੰੰਮਿ੍ਤਸਰ, 17 ਫਰਵਰੀ (ਦੀ ਪੰਜਾਬ ਵਾਇਰ)। ਅਜਨਾਲਾ ਟਾਊਨ ਪੁਲਿਸ ਨੇ ਵਾਰਿਸ ਪੰਜਾਬ ਦੀ ਜਥੇਦਾਰੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਸਦੇ ਪੰਜ ਸਾਥੀਆਂ ਅਤੇ 25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਲਜ਼ਾਮ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਕੁੱਟਮਾਰ ਕੀਤੀ ਹੈ, ਜਦਕਿ ਉਸਦੇ ਸਮਰਥਕਾਂ ਵੱਲੋਂ ਵੀ ਨੌਜਵਾਨ ਦੀ ਕੁੱਟਮਾਰ ਕਰਨ ਲਈ ਉਕਸਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਹਿਸੀਲ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਦੇ ਵਸਨੀਕ ਵਰਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਨੇ ਅੰਮ੍ਰਿਤਪਾਲ ਖ਼ਿਲਾਫ਼ ਫੇਸਬੁੱਕ ’ਤੇ ਕੁਝ ਪੋਸਟਾਂ ਪਾਈਆਂ ਸਨ। ਉਦੋਂ ਤੋਂ ਹੀ ਅੰਮ੍ਰਿਤਪਾਲ ਦਾ ਉਸ ਨਾਲ ਝਗੜਾ ਚੱਲ ਰਿਹਾ ਸੀ। ਪਿੱਛੇ ਜਿਹੇ ਉਹ ਟਕਸਾਲ ਦੇ ਸਿੱਖਾਂ ਨਾਲ ਅੰਮ੍ਰਿਤਸਰ ਆਏ ਸਨ। ਅੰਮ੍ਰਿਤਪਾਲ ਉਸ ਨਾਲ ਗੱਲ ਕਰਨਾ ਚਾਹੁੰਦਾ ਸੀ। ਜਿਸ ਤੋਂ ਬਾਅਦ ਉਨ੍ਹਾਂ ਅੰਮ੍ਰਿਤਸਰ ਜਾਂ ਅਜਨਾਲਾ ਆ ਕੇ ਗੱਲਬਾਤ ਕਰਨ ਦੀ ਗੱਲ ਕਹੀ ਸੀ। ਵਰਿੰਦਰ ਦੇ ਬਿਆਨਾਂ ਅਨੁਸਾਰ ਉਹ ਰਾਤ ਦਾ ਖਾਣਾ ਖਾ ਕੇ ਹੀ ਬਾਹਰ ਆਇਆ ਸੀ। ਫਿਰ ਇੱਕ ਕਾਰ ਉਸਦੇ ਕੋਲ ਆ ਕੇ ਰੁਕੀ। ਕੁਝ ਨੌਜਵਾਨਾਂ ਨੇ ਹੇਠਾਂ ਉਤਰ ਕੇ ਉਸ ਨੂੰ ਅਗਵਾ ਕਰ ਲਿਆ ਅਤੇ ਜੰਡਿਆਲਾ ਗੁਰੂ ਨੇੜੇ ਮੋਟਰ ‘ਤੇ ਬਿਠਾ ਕੇ ਲੈ ਗਏ। ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਮੌਜੂਦ ਸਨ। ਪਹਿਲਾਂ ਉਸ ਨੇ ਥੱਪੜ ਮਾਰਿਆ ਅਤੇ ਫਿਰ ਬਾਕੀਆਂ ਨੂੰ ਮਾਰਨ ਲਈ ਕਿਹਾ। ਕਰੀਬ ਦੋ ਘੰਟੇ ਤੱਕ ਵੱਖ-ਵੱਖ ਲੋਕ ਉਸ ਦੀ ਕੁੱਟਮਾਰ ਕਰਦੇ ਰਹੇ।

ਵਰਿੰਦਰ ਦੇ ਬਿਆਨਾਂ ਅਨੁਸਾਰ ਅੰਮ੍ਰਿਤਪਾਲ ਉਸ ਨੂੰ ਵਾਰ-ਵਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ, ਪਲਵਿੰਦਰ ਸਿੰਘ ਤਲਵਾੜਾ ਅਤੇ ਬਾਬਾ ਬਖਸ਼ੀਸ਼ ਸਿੰਘ ਦਾ ਨਾਂ ਲੈ ਕੇ ਵੀਡੀਓ ਬਣਾਉਣ ਲਈ ਕਹਿ ਰਿਹਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਹੋਰ ਮਾਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੇ ਉਸਦੀ ਮਾਫੀ ਮੰਗਣ ਦੀ ਵੀਡੀਓ ਬਣਾ ਲਈ। ਅੰਮ੍ਰਿਤਪਾਲ ਨੇ ਉਸ ਨੂੰ ਜਾਣ ਤੋਂ ਪਹਿਲਾਂ ਧਮਕੀ ਦਿੱਤੀ। ਨੇ ਕਿਹਾ ਕਿ ਜੇਕਰ ਉਸ ਨੇ ਕਦੇ ਵੀ ਉਸ ਵਿਰੁੱਧ ਕੁਝ ਕਿਹਾ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰ ਦੇਣਗੇ।ਵਰਿੰਦਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਅਜਨਾਲਾ ਦੀ ਪੁਲਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ ਨੰਬਰ 29 ਦਰਜ ਕਰ ਲਿਆ ਹੈ।

Written By
The Punjab Wire