ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ ਅਤੇ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ

ਪਿੰਡ ਆਲੇ ਚੱਕ ਦਾ ਮਜੂਦਾ ਸਰਪੰਚ ਕੁਲਵੰਤ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਲ

ਗੁਰਦਾਸਪੁਰ, 19 ਫਰਵਰੀ (ਮੰਨਣ ਸੈਣੀ)। ਗੁਰਦਾਸਪੁਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਆਲੇਚੱਕ ਦੇ ਮੌਜੂਦਾ ਸਰਪੰਚ ਕੁਲਵੰਤ ਸਿੰਘ ਪੂਰੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਇਸ ਮੌਕੇ ਤੇ ਉਹਨਾਂ ਨੂੰ ਆਮ ਆਦਮੀ ਪਾਰਟੀ ਵਿਚ ਹੈਲਥ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਸ਼ਾਮਿਲ ਕੀਤਾ । ਇਸ ਮੌਕੇ ਤੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਨੇ ਕਿਹਾ ਕਿ ਕੁਲਵੰਤ ਸਿੰਘ ਜੋ ਕਿ ਮੌਜੂਦਾ ਸਰਪੰਚ ਪਿੰਡ ਆਲੇਚੱਕ ਦੇ ਹਨ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ ਅਤੇ ਪਾਰਟੀ ਮਲੂਕਾ ਦੇ ਭਲੇ ਲਈ ਕੰਮ ਕਰਦੀ ਆ ਰਹੀ ਹੈ ਅਤੇ ਕਰਦੀ ਰਹੇਗੀ ਉਨਾਂ ਨੇ ਲੋਕਾਂ ਨੂੰ ਵੀ ਪਾਰਟੀ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਤੁਹਾਡੀ ਮੁਸ਼ਕਿਲ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਲੋਕਾਂ ਦੀ ਸੇਵਾ ਕੀਤੀ ਜਾਵੇ ਇਸ ਮੌਕੇ ਉਹਨਾਂ ਦੇ ਸਾਥੀ ਨਿਰਮਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਸਿੱਖਿਆ ਨੂੰ ਲੈ ਕੇ ਅਤੇ ਹੈਲਥ ਡੀਪਾਰਟਮੈਂਟ ਨੂੰ ਲੈ ਕੇ ਕਈ ਵੱਡੇ ਕਦਮ ਚੁੱਕੇ ਗਏ ਹਨ ਅਤੇ ਲਗਾਤਾਰ ਹੀ ਪੰਜਾਬ ਵਿੱਚ ਲੋਕਾਂ ਦੇ ਭਲੇ ਲਈ ਕੰਮ ਕੀਤੇ ਜਾ ਰਹੇ ਹਨ ਜਿਸ ਨੂੰ ਦੇਖਦੇ ਹੋਏ ਅਸੀਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਅਤੇ ਮਜੂਦਾ  ਪਿੰਡ ਆਲੇਚੱਕ ਦੇ ਸਰਪੰਚ ਕੁਲਵੰਤ ਸਿੰਘ ਅਤੇ ਪੂਰੀ ਪੰਚਾਇਤ ਹੈਲਥ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਉਨ੍ਹਾਂ ਨੇ ਕਿਹਾ ਕਿ ਅਸੀਂ ਰਮਨ ਬਹਿਲ ਜੀ ਨਾਲ ਮਿਲ ਕੇ ਪਿੰਡ ਦੇ ਭਲੇ ਲਈ ਕੰਮ ਕਰਾਂਗੇ ।

ਇਸ ਮੌਕੇ ਸਰਪੰਚ ਕੁਲਵੰਤ ਸਿੰਘ ਤੋਂ ਇਲਾਵਾ ਮੈਂਬਰ ਪੰਚਾਇਤ ਕੰਵਲਜੀਤ ਸਿੰਘ, ਰਾਜਿੰਦਰ ਪਾਲ ਸਿੰਘ, ਨੀਤੂ ਗਿੱਲ ਅਤੇ ਭੁਪਿੰਦਰ ਕੌਰ ਬਹੁਤ ਸਾਰੇ ਪਿੰਡ ਵਾਸੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

Exit mobile version