ਪਿੰਡ ਨਾਨੋਵਾਲ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਆਸਟਰੇਲੀਆ ਵਿਚ ਹੋਈ ਮੌਤ

ਛੋਟੀ ਭੈਣ ਦੀ ਕੁੜਮਾਈ ਦੀਆਂ ਖ਼ੁਸ਼ੀਆਂ ਭਰਾ ਦੀ ਮੌਤ ਤੋਂ ਬਾਅਦ ਗਮੀ ਵਿੱਚ ਬਦਲੀਆਂ

ਕਾਹਨੂੰਵਾਨ (ਗੁਰਦਾਸਪੁਰ) 20 ਫਰਵਰੀ (ਕੁਲਦੀਪ ਜਾਫਲਪੁਰ) ਸਮੁੱਚੇ ਪੰਜਾਬ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨ ਬੱਚਿਆਂ ਦੀਆਂ ਮੌਤ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਖ਼ਬਰ ਪਿੰਡ ਨਾਨੋਵਾਲ ਖੁਰਦ ਤੋਂ ਆਈ ਹੈ ਜਿੱਥੇ ਮਾਪਿਆਂ ਦੇ ਇਕਲੋਤੇ ਪੁੱਤਰ ਦੀ ਆਸਟਰੇਲੀਆ ਵਿੱਚ ਮੌਤ ਹੋ ਗਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 24 ਸਾਲ ਦੇ ਅੰਮ੍ਰਿਤਪਾਲ ਸਿੰਘ ਪੁੱਤਰ ਜਸਪਾਲ ਸਿੰਘ 2017 ਵਿੱਚ ਉੱਚ ਵਿੱਦਿਆ ਲਈ ਆਸਟਰੇਲੀਆ ਦੇ ਸ਼ਹਿਰ ਪਰਥ ਗਿਆ ਸੀ। ਜਿੱਥੇ ਹੁਣ ਉਹ ਆਪਣੀ ਪੜ੍ਹਾਈ ਕਰਨ ਤੋਂ ਬਾਅਦ ਵਰਕ ਪਰਮਟ ਤੇ ਕੰਮ ਕਰ ਰਿਹਾ ਸੀ।

ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਏ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਉਹਨਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਦੇ ਆਸਟ੍ਰੇਲੀਆ ਰਹਿੰਦੇ ਸਪੁੱਤਰ ਮਨਪ੍ਰੀਤ ਸਿੰਘ ਨੇ ਇਸ ਮੰਦਭਾਗੀ ਖਬਰ ਤੋਂ ਉਹਨਾਂ ਨੂੰ ਜਾਣੂ ਕਰਾਇਆ। ਇਸ ਮੌਕੇ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਮਾਂ ਜਸਵੀਰ ਕੌਰ ਚਾਚਾ ਸਾਬਕਾ ਸਰਪੰਚ ਹਰਵਿੰਦਰ ਸਿੰਘ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ ਇਸ ਲਈ ਮਾਪਿਆਂ ਨੇ ਆਸਟ੍ਰੇਲੀਆ ਪੜ੍ਹਨ ਵਾਸਤੇ ਭੇਜਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਆਸਟਰੇਲੀਆ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਆਪਣੇ ਪੁੱਤਰ ਦੀ ਮੌਤ ਦੇ ਵਿਯੋਗ ਵਿੱਚ ਗਮਗੀਨ ਪਰਿਵਾਰ ਕੋਲ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾਵੇ।ਕੁਦਰਤ ਦੇ ਕਹਿਰ ਵੇਖੋ ਕਿ ਅੰਮ੍ਰਿਤ ਪਾਲ ਦੀ ਮੌਤ ਵਾਲੇ ਤੋਂ ਇੱਕ ਦਿਨ ਬਾਅਦ ਉਸ ਦੀ ਨਿੱਕੀ ਭੈਣ ਦੀ ਕੁੜਮਾਈ ਦੀਆਂ ਰਸਮਾਂ ਹੋਣ ਵਾਲੀਆਂ ਸਨ ਪਰ ਅਮਿਤਪਾਲ ਦੀ ਮੌਤ ਕਾਰਨ ਕੁੜਮਾਈ ਵਾਲੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਵੀ ਜਮੀਨ ਵਿੱਚ ਬਦਲ ਗਈਆਂ ਹਨ।ਅੰਮ੍ਰਿਤਪਾਲ ਦੀ ਮੌਤ ਨਾਲ ਜਿੱਥੇ ਪਿੰਡ ਨਾਨੋਵਾਲ ਖੁਰਦ ਦੇ ਸੋਗ ਦਾ ਮਾਹੌਲ ਹੈ ਉਸ ਦੇ ਨਾਲ ਇਲਾਕੇ ਦੇ ਪਿੰਡਾਂ ਵਿਚ ਵੀ ਇਸ ਅਣਹੋਣੀ ਖ਼ਬਰ ਨੂੰ ਲੈ ਕੇ ਬਣਿਆ ਹੋਇਆ।

Exit mobile version