ਪੰਜਾਬ ਦੇ ਆਊਟਸੌਰਸ ਮੁਲਾਜ਼ਮ ਵੀ ਹੋਣਗੇ ਪੱਕੇ, ਕੈਬਨਿਟ ਮੀਟਿੰਗ ਤੋਂ ਬਾਅਦ CM ਮਾਨ ਨੇ ਦਿੱਤਾ ਇਹ ਵੱਡਾ ਬਿਆਨ
ਚੰਡੀਗੜ੍ਹ, 21 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਮੀਟਿੰਗ ‘ਚ ਜਿੱਥੇ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ, ਉੱਥੇ ਹੀ ਆਉਟਸੌਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵੀ ਐਲਾਨ ਕੀਤਾ ਗਿਆ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਊਡਸੌਰਸ ਮੁਲਾਜ਼ਮਾਂ ਨੂੰ ਪਹਿਲਾਂ ਕੰਟ੍ਰੈਕਟ ‘ਤੇ ਲਿਆਂਦਾ ਜਾਵੇਗਾ ਤੇ ਫਿਰ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਪ੍ਰੋਸੈੱਸ ਚਲਾਇਆ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ਨੇ ਫੂਡ ਗ੍ਰੇਨ ਪਾਲਿਸੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। 3 ਮਾਰਚ ਤੋਂ ਬਜਟ ਇਜਲਾਸ ਸ਼ੁਰੂ ਹੋਵੇਗਾ ਤੇ 10 ਮਾਰਚ ਨੂੰ ਮਾਨ ਸਰਕਾਰ ਬਜਟ ਪੇਸ਼ ਕਰੇਗੀ। 11 ਮਾਰਚ ਨੂੰ ਬਜਟ ‘ਤੇ ਡਿਬੇਟ ਹੋਵੇਗੀ। G20 ਸੰਮੇਲਨ ਕਾਰਨ 7-8 ਦਿਨ ਦੀ ਬ੍ਰੇਕ ਹੋਵੇਗੀ। 22-24 ਤਰੀਕ ਨੂੰ ਵਿਧਾਨ ਸਭਾ ਮੁੜ ਆਪਣਾ ਕੰਮ ਕਰੇਗੀ ਜਦੋਂਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਹੈ। ਯਾਨੀ 3 ਮਾਰਚ ਤੋਂ 11 ਮਾਰਚ ਤਕ ਬਜਟ ਸੈਸ਼ਨ ਦਾ ਪਹਿਲਾ ਪੜਾਅ ਤੇ 22-24 ਮਾਰਚ ਤਕ ਦੂਜਾ ਪੜ੍ਹਾਅ ਚੱਲੇਗਾ।