‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੁਲਿਸ ਨੂੰ ਚਿਤਾਵਨੀ; ਗ੍ਰਿਫਤਾਰ ਕੀਤੇ ਸਾਥੀ ਕਰੋਂ ਰਿਹਾਅ ਨਹੀਂ ਤਾਂ…

ਅੰਮ੍ਰਿਤਸਰ, 22 ਫਰਵਰੀ 2023 (ਦੀ ਪੰਜਾਬ ਵਾਇਰ)। ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੇ ਗ੍ਰਿਫਤਾਰ ਸਾਥੀਆਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਉਹ ਵੀਰਵਾਰ ਨੂੰ ਸਾਥੀਆਂ ਸਮੇਤ ਅਜਨਾਲਾ ਥਾਣੇ ਦੇ ਬਾਹਰ ਧਰਨਾ ਦੇਣਗੇ। ਅੰਮ੍ਰਿਤਪਾਲ ਸਿੰਘ ਨੇ ਆਪਣੇ ਪਿੰਡ ਜੱਲੂਪੁਰ ਖੇੜਾ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਥਾਣਾ ਅਜਨਾਲਾ ਦੀ ਪੁਲਿਸ ਨੇ ਉਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਝੂਠੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ। ਉਸ ਨੇ ਦੋਸ਼ ਲਾਇਆ ਕਿ ਐਫਆਈਆਰ ਵਿੱਚ ਤੱਥ ਤੇ ਅਸਲੀਅਤ ਵੱਖ-ਵੱਖ ਹੈ। ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਕੇਸ ਰੱਦ ਕਰਨ ਲਈ ਬੁੱਧਵਾਰ ਸ਼ਾਮ ਤਕ ਦਾ ਅਲਟੀਮੇਟਮ ਦਿੱਤਾ ਹੈ।

ਉਸ ਨੇ ਦੱਸਿਆ ਕਿ ਉਨ੍ਹਾਂ ਦਾ ਗਰੁੱਪ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਕੰਮ ਕਰ ਰਿਹਾ ਹੈ। ਜਦਕਿ ਸਰਕਾਰਾਂ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਉਸ ਨੇ ਦੋਸ਼ ਲਾਇਆ ਕਿ ਸਿੱਖ ਪੰਥ ਦੇ ਕੁਝ ਲੋਕਾਂ ਨੇ ਵੀ ਉਸ ਨਾਲ ਦੁਸ਼ਮਣੀ ਰੱਖਣੀ ਸ਼ੁਰੂ ਕਰ ਦਿੱਤੀ ਹੈ। ਉਹ ਹੈਰਾਨ ਹੈ ਕਿ ਕੱਲ੍ਹ ਦਾ ਮੁੰਡਾ ਕੌਮ ਦੀ ਅਗਵਾਈ ਕਿਵੇਂ ਕਰ ਸਕਦਾ ਹੈ। ਇਸ ਕਾਰਨ ਵੀ ਕੁਝ ਲੋਕ ਉਸ ਵਿਰੁੱਧ ਸਾਜ਼ਿਸ਼ਾਂ ਘੜ ਰਹੇ ਹਨ। ਲੋਕ ਉਸ ਨੂੰ ਏਜੰਸੀਆਂ ਦਾ ਏਜੰਟ ਕਹਿ ਰਹੇ ਹਨ। ਇਸ ਲਈ ਲੋਕਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਉਹ ਕਿਸ ਸਰਕਾਰ ਤੇ ਕਿਸ ਏਜੰਸੀ ਲਈ ਕੰਮ ਕਰ ਰਿਹਾ ਹੈ।

Exit mobile version