ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਤਲਖ਼ੀ ਬਰਕਰਾਰ, ਬਜਟ ਸੈਸ਼ਨ ਨੂੰ ਲੈਕੇ ਹਾਲੇ ਰਾਜਪਾਲ ਨੇ ਨਹੀਂ ਦਿੱਤੀ ਮੰਜੂਰੀ

ਚੰਡੀਗੜ੍ਹ, 23ਫਰਵਰੀ(ਦੀ ਪੰਜਾਬ ਵਾਇਰ)।ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਲਖ਼ੀ ਹਾਲੇ ਵੀ ਬਰਕਰਾਰ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ  ਨੇ ਪੰਜਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ  ਨਾਂਹ ਕਰ ਦਿੱਤੀ ਹੈ। ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬਾਰੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13 ਫਰਵਰੀ 2023 ਨੂੰ ਲਿਖੇ ਲੈਟਰ ਦੇ ਜਵਾਬ ਵਿਚ ਭੇਜਿਆ ਸੀ। ਇਹ ਜਵਾਬ ਟਵੀਟ ਰਾਹੀਂ ਅਤੇ ਲਿਖਤੀ ਚਿੱਠੀ ਰਾਹੀਂ ਵੀ ਭੇਜਿਆ ਗਿਆ ਸੀ।

ਰਾਜਪਾਲ ਵੱਲੋਂ ਅੱਜ ਮੁੱਖ ਮੰਤਰੀ ਨੂੰ ਭੇਜੀ ਗਈ ਚਿੱਠੀ ਵਿਚ ਕਿਹਾ ਗਿਆ ਹੈ ਕਿ ” ਤੁਹਾਡੇ ਵੱਲੋਂ ਟਵੀਟ ਅਤੇ ਚਿੱਠੀ ਰਾਹੀਂ ਭੇਜਿਆ ਗਿਆ ਜਵਾਬ ਗੈਰ-ਸੰਵਿਧਾਨਿਕ ਵੀ ਹੈ ਅਤੇ ਅਪਮਾਨਜਨਕ ਭਾਸ਼ਾ ਵਾਲਾ  ਵੀ ਹੈ , ਇਸ ਲਈ ਮੈਂ ਇਸ ਮੁੱਦੇ ਤੇ ਕਾਨੂੰਨੀ ਸਲਾਹ ਲੈਣ ਲਈ ਮਜਬੂਰ ਹਾਂ ,ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਮੈਂ ਸੈਸ਼ਨ ਬਾਰੇ ਤੁਹਾਡੀ ਬੇਨਤੀ ਤੇ ਫ਼ੈਸਲਾ ਕਰਾਂਗਾ . ” 

Exit mobile version