ਪੰਜਾਬ ਮੁੱਖ ਖ਼ਬਰ

ਕੋਟਕਪੂਰਾ ਗੋਲੀਬਾਰੀ: SIT ਨੇ ਫਰੀਦਕੋਟ ਦੀ ਅਦਾਲਤ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ, ਸਾਬਕਾ ਮੁੱਖ ਮੰਤਰੀ ਬਾਦਲ ਦਾ ਨਾਂ ਵੀ ਸ਼ਾਮਲ

ਕੋਟਕਪੂਰਾ ਗੋਲੀਬਾਰੀ: SIT ਨੇ ਫਰੀਦਕੋਟ ਦੀ ਅਦਾਲਤ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ, ਸਾਬਕਾ ਮੁੱਖ ਮੰਤਰੀ ਬਾਦਲ ਦਾ ਨਾਂ ਵੀ ਸ਼ਾਮਲ
  • PublishedFebruary 24, 2023

ਚੰਡੀਗੜ੍ਹ, 24 ਫਰਵਰੀ 2023 (ਦੀ ਪੰਜਾਬ ਵਾਇਰ)। 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕੁੱਲ 8 ਵਿਅਕਤੀਆਂ ਖ਼ਿਲਾਫ਼ ਫਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਡੀਜੀਪੀ ਸੁਮੇਧ ਸਿੰਘ ਸੈਣੀ, ਡੀਆਈਜੀ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਤਤਕਾਲੀ ਐਸਐਚਓ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।

ਐਸਆਈਟੀ ਨੇ ਕਰੀਬ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਅਪ੍ਰੈਲ 2021 ਵਿੱਚ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੂੰ ਨਵੀਂ ਐਸਆਈਟੀ ਗਠਿਤ ਕਰਕੇ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ। ਉਸ ਸਮੇਂ ਤਤਕਾਲੀ ਡੀਜੀਪੀ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਕਰੀਬ 8 ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।

Written By
The Punjab Wire