ਗੁਰਦਾਸਪੁਰ, 25 ਫਰਵਰੀ (ਦੀ ਪੰਜਾਬ ਵਾਇਰ)। ਥਾਣਾ ਘੁਮਾਣ ਕਲਾਂ ਦੀ ਪੁਲੀਸ ਨੇ ਜਿੰਮ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਬਲਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸ਼ਕਰੀ ਨੇ ਦੱਸਿਆ ਕਿ ਸਾਲ 2016 ਵਿੱਚ ਪੰਜਾਬ ਸਰਕਾਰ ਵੱਲੋਂ ਪਿੰਡ ਸ਼ਕਰੀ ਦੇ ਦਸਮੇਸ਼ ਯੂਥ ਕਲੱਬ ਨੂੰ ਜਿੰਮ ਦਾ ਸਾਮਾਨ ਦਿੱਤਾ ਗਿਆ ਸੀ। ਗ੍ਰਾਮ ਪੰਚਾਇਤ ਨੇ ਆਂਗਣਵਾੜੀ ਸੈਂਟਰ ਦੇ ਨਾਲ ਲੋਹੇ ਦੇ ਦਰਵਾਜ਼ੇ ਲਗਾ ਕੇ ਪੱਕਾ ਕਮਰਾ ਬਣਾ ਦਿੱਤਾ। ਜਿੱਥੇ ਜਿੰਮ ਦਾ ਸਾਮਾਨ ਫਿੱਟ ਕੀਤਾ ਗਿਆ ਸੀ। ਪਿੰਡ ਦੇ ਨੌਜਵਾਨ ਸਵੇਰੇ-ਸ਼ਾਮ ਕਸਰਤ ਕਰਦੇ ਸਨ। ਅਗਸਤ 2021 ਵਿੱਚ ਬਲਜਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਪ੍ਰਤਾਪ ਸਿੰਘ ਅਤੇ ਬਲਜੀਤ ਸਿੰਘ ਉਰਫ਼ ਘੁੱਲਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਨੇ ਕਮਰੇ ਵਿੱਚ ਜਿੰਮ ਦਾ ਸਾਮਾਨ ਚੋਰੀ ਕਰ ਲਿਆ। ਸਾਮਾਨ ਦੀ ਕੀਮਤ ਕਰੀਬ 48 ਹਜ਼ਾਰ ਰੁਪਏ ਸੀ। ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
Recent Posts
- ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
- ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
- ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ
- ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ
- ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ