ਗੁਰਦਾਸਪੁਰ, 25 ਫਰਵਰੀ (ਦੀ ਪੰਜਾਬ ਵਾਇਰ)। ਦਸ ਦਿਨ ਪਹਿਲਾਂ ਦੁਕਾਨ ਦੇ ਬਾਹਰੋਂ ਇੱਕ ਵਿਅਕਤੀ ਦਾ ਚੋਰੀ ਹੋਏ ਮੋਟਰਸਾਈਕਲ ਦਾ ਅਖੀਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਇਹ ਮਾਮਲਾ ਫਿਲਹਾਲ ਥਾਣਾ ਸਿਟੀ ਪੁਲਸ ਨੇ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੁਲਵੰਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਗੋਬਿੰਦ ਨਗਰ ਕਲੋਨੀ ਬਟਾਲਾ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਉਹ ਬੀਤੀ 14 ਫਰਵਰੀ ਨੂੰ ਆਪਣੇ ਮੋਟਰਸਾਈਕਲ ਨੰਬਰ ਪੀਬੀ 06 ਏਜੇ 2857 ਸਪਲੈਂਡਰ ’ਤੇ ਜੇਲ ਰੋਡ ’ਤੇ ਸਥਿਤ ਅਕਾਲ ਦਸਤਾਰ ਕੇਂਦਰ ਤੋਂ ਦਸਤਾਰ ਸਜਾਉਣ ਲਈ ਗਿਆ ਸੀ। ਜਦਕਿ ਉਹ ਆਪਣੇ ਮੋਟਰਸਾਈਕਲ ਨੂੰ ਦੁਕਾਨ ਦੇ ਬਾਹਰੋਂ ਤਾਲਾ ਲਗਾ ਕੇ ਖੁਦ ਦੁਕਾਨ ‘ਤੇ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਸਾਮਾਨ ਖਰੀਦ ਕੇ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਮੋਟਰਸਾਈਕਲ ਗਾਇਬ ਸੀ। ਜਿਸ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ।
Recent Posts
- ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ
- ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ
- ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ
- ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ
- ਮੁੱਖਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ ਖਿਆਲਾ