ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ-ਮੁੱਖਮੰਤਰੀ

ਚੰਡੀਗੜ੍ਹ, 25 ਫਰਵਰੀ 2023 (ਦੀ ਪੰਜਾਬ ਵਾਇਰ)। ਖਾਲਿਸਤਾਨ ਪੱਖੀ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਨਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ

ਦੱਸਣਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਨੇ ਵੀ ਪ੍ਰੈਸ ਕਾਂਫਰੈਂਸ ਕਰ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਸ਼ਾਂਤਮਈ ਪ੍ਰਦਰਸ਼ਨ ਲਈ ਇਜਾਜ਼ਤ ਮੰਗੀ ਸੀ, ਜੋ ਅਸੀਂ ਉਨ੍ਹਾਂ ਨੂੰ ਦੇ ਦਿੱਤੀ ਗਈ ਸੀ। ਉਸ ਨੇ ਭਰੋਸਾ ਦਿੱਤਾ ਸੀ ਕਿ ਪੁਲੀਸ ਵੱਲੋਂ ਰੋਕੇ ਜਾਣ ’ਤੇ ਉਹ ਰੁਕ ਜਾਵੇਗਾ। ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਗ੍ਰੰਥ ਪਾਲਕੀ ਸਾਹਿਬ ਦੀ ਆੜ ‘ਚ ਪੁਲਿਸ ‘ਤੇ ਹਮਲਾ ਕਰ ਦਿੱਤਾ, ਜਿਸ ‘ਚ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਹ ਹਮਲਾ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਲਕੀ ਸਾਹਿਬ ਦੀ ਆੜ ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਜਖ਼ਮੀ ਪੁਲਿਸ ਅਧਿਕਾਰੀਆਂ ਦੇ ਬਿਲਾਨਾਂ ਤੇ ਪੁਲਿਸ ਇੱਕ ਵੱਡਾ ਐਕਸ਼ਨ ਪਲਾਨ ਕਰੇਗੀ।

Exit mobile version