ਸਿੱਖਿਆ ਗੁਰਦਾਸਪੁਰ

ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਰਮਨ ਬਹਿਲ ਨੂੰ ਆਪਣਾ ਮੰਗ ਪੱਤਰ ਸੌਂਪਿਆ

ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਰਮਨ ਬਹਿਲ ਨੂੰ ਆਪਣਾ ਮੰਗ ਪੱਤਰ ਸੌਂਪਿਆ
  • PublishedFebruary 25, 2023

ਗੁਰਦਾਸਪੁਰ, 25 ਫਰਵਰੀ 2023 (ਮੰਨਣ ਸੈਣੀ)। ਮੇਰੋਟੋਰੀਅਸ ਸਕੂਲਾਂ ਦੇ ਅਧਿਆਪਕ ਆਪਣੀਆਂ ਮੰਗਾਂ ਮੰਨਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਪਿਛਲੇ ਨੌਂ ਸਾਲਾਂ ਤੋਂ ਆਰਜ਼ੀ ਨੌਕਰੀਆਂ ਦਾ ਸੰਤਾਪ ਹੰਢਾ ਰਹੇ ਹਨ। ਕਾਂਗਰਸ ਅਤੇ ਅਕਾਲੀ ਸਰਕਾਰਾਂ ਦਾ ਬਕਾਇਦਾ ਢਿੱਲਮੱਠ ਰਵਇਆ ਰਿਹਾ ਅਤੇ ਉਨ੍ਹਾਂ ਨੂੰ ਮਹਿਜ ਲਾਰੇ ਹੀ ਲਗਾਏ ਜਾਂਦੇ ਰਹੇ ਹਨ।। 2018 ਵਿੱਚ ਲਿਖਤੀ ਵਾਅਦਾ ਕਰਕੇ ਵੀ ਕਾਂਗਰਸ ਸਰਕਾਰ ਨੇ ਹੋਣਹਾਰ ਅਧਿਆਪਕਾਂ ਨਾਲ ਬੇਇਨਸਾਫ਼ੀ ਕੀਤੀ ਹੈ।

ਜਿਸ ਕਾਰਨ ਸ਼ਨੀਵਾਰ ਨੂੰ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਮੰਗ ਪੱਤਰ ਸੌਂਪਿਆ। ਅਧਿਆਪਕਾਂ ਨੇ ਚੇਅਰਮੈਨ ਰਮਨ ਬਹਿਲ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮੰਗ ਸਿੱਖਿਆ ਮੰਤਰੀ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਜਲਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਅਧਿਕਾਰੀਆਂ ਨੇ ਇਸ ਗੱਲ ਦੀ ਹਾਮੀ ਭਰੀ ਹੈ ਕਿ ਉਨ੍ਹਾਂ ਦੀ ਰੈਗੂਲਰ ਕਰਨ ਦੀ ਮੰਗ ਜਾਇਜ਼ ਹੈ ਅਤੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਪਰ ਹੁਣ ਸਰਕਾਰ ਟਾਲਮਟੋਲ ਦੀ ਨੀਤੀ ਅਪਣਾ ਕੇ ਸਮਾਂ ਬਤੀਤ ਕਰ ਰਹੀ ਹੈ। ਇਸ ਮੌਕੇ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਤੋਂ ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ, ਰੀਤੂ ਮਹਾਜਨ, ਮੋਨਿਕਾ ਰਾਣੀ, ਨੇਹਾ ਬੇਦੀ, ਦੀਪਾ, ਅਮਰਿੰਦਰ ਕੌਰ, ਸਪਨਾ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ।

Written By
The Punjab Wire