ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ
ਗੁਰਦਾਸਪੁਰ, 28 ਫਰਵਰੀ (ਮੰਨਣ ਸੈਣੀ ) । ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ੀਹਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾੁਿੲਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾਂ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਇਹ ਹੁਕਮ ਮਿਤੀ 28 ਫਰਵਰੀ 2023 ਤੋਂ 28 ਅਪ੍ਰੈਲ 2023 ਤੱਕ ਲਾਗੂ ਰਹੇਗਾ।