ਅੰਤਰਾਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 28 ਫਰਵਰੀ ( ਮੰਨਣ ਸੈਣੀ) । ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿਥੇ ਕੰਡਿਆਲੀ ਤਾਰ ਨਹੀਂ ਲੱਗੀ ਉਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ।ਪਾਬੰਦੀ ਦਾ ਇਹ ਹੁਕਮ 28 ਫਰਵਰੀ 2023 ਤੋਂ 28 ਅਪ੍ਰੈਲ 2023 ਤੱਕ ਲਾਗੂ ਰਹੇਗਾ।