ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ

Gun Prohibition sign warning vector illustration. Restricted area pistol not allowed.

ਗੁਰਦਾਸਪੁਰ, 28 ਫਰਵਰੀ (ਮੰਨਣ ਸੈਣੀ ) । ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖਾਂ, ਲਾਠੀਆਂ, ਛਵੀਆਂ ਅਤੇ ਧਮਾਕਾਖੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ।

ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ’ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨਾਂ ਸੁਰੱਖਿਆ ਗਾਰਡਾਂ ’ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨਾਂ ਅਸਲਧਾਰੀ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਮੰਨਿਆ ਜਾਵੇਗਾ ਜਿਨਾਂ ਪਾਸ ਜ਼ਿਲਾ ਮੈਜਿਸਟਰੇਟ, ਵਧੀਕ ਜ਼ਿਲਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਹੋਈ ਮੰਜ਼ੂਰੀ ਪ੍ਰਾਪਤ ਕੀਤੀ ਹੋਵੇਗੀ। ਪਾਬੰਦੀ ਦਾ ਇਹ ਹੁਕਮ 28 ਫਰਵਰੀ 2023 ਤੋਂ 28 ਅਪ੍ਰੈਲ 2023 ਤੱਕ ਲਾਗੂ ਰਹੇਗਾ।

Exit mobile version