ਸਹਿਕਾਰੀ ਖੰਡ ਮਿੱਲ ਬਟਾਲਾ ਦੇ ਗੰਨਾ ਕਾਸ਼ਤਕਾਰਾਂ ਲਈ 6.50 ਕਰੋੜ ਰੁਪਏ ਜਾਰੀ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਵਚਨਬ

ਬਟਾਲਾ, 2 ਮਾਰਚ 2023 (ਮੰਨਣ ਸੈਣੀ )। ਸ: ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਫਸਲੀ ਵਿਭਿੰਨਤਾ ਦੀ ਲੜੀ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਹੋ ਰਹੇ ਹਨ। ਇਸੇ ਲੜੀ ਵਿਚ ਰਾਜ ਸਰਕਾਰ ਵੱਲੋਂ ਬਟਾਲਾ ਸਹਿਕਾਰੀ ਖੰਡ ਮਿਲ ਦੇ ਕਿਸਾਨਾਂ ਵੱਲੋਂ ਵੇਚੇ ਗੰਨੇ ਦੀ ਅਦਾਇਗੀ ਲਈ ਸਰਕਾਰ ਨੇ 6.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਇਹ ਜਾਣਕਾਰੀ ਦਿੰਦਿਆਂ ਬਟਾਲਾ ਵਿਧਾਨ ਸਬਾ ਹਲਕਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਸੀ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਨੇ ਚਾਲੂ ਚਲਦੇ ਸ਼ੀਜ਼ਨ ਦੌਰਾਨ ਹੀ ਗੰਨੇ ਦੀ ਬਕਾਇਆ ਅਦਾਇਗੀ ਕਰ ਦਿੱਤੀ ਹੈ। ਉਨਾਂ ਕਿਸਾਨਾਂ ਲਈ 6.50 ਕਰੋੜ ਰੁਪਏ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 70 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ ਸ਼ਹਿਕਾਰੀ ਖੰਡ ਮਿੱਲ ਬਟਾਲਾ ਨੂੰ 6.50 ਕਰੋੜ ਤੇ ਸ਼ਹਿਕਾਰੀ ਖੰਡ ਮਿੱਲ ਪਨਿਆੜ ਨੂੰ 7.79 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਾਲ 2022—23 ਦੇ ਗੰਨਾ ਸੀਜ਼ਨ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਗੰਨੇ ਦਾ ਰੇਟ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਸੀ ਜਿਸ ਦਾ ਕਿਸਾਨਾਂ ਨੂੰ ਬਹੁਤ ਲਾਭ ਹੋਇਆ ਹੈ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਤੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸਰਕਾਰ ਵੱਲੋਂ ਅਦਾਇਗੀ ਕਰ ਦਿੱਤੇ ਜਾਣ ਕਾਰਨ ਕਿਸਾਨਾਂ ਵਿਚ ਗੰਨੇ ਦੀ ਕਾਸਤ ਪ੍ਰਤੀ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਸਾਲ ਗੰਨੇ ਹੇਠ ਰਕਬਾ ਪਿੱਛਲੇ ਸਾਲ ਨਾਲੋਂ ਵੱਧੇਗਾ।

Exit mobile version