Close

Recent Posts

ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਗੁਰਦਾਸਪੁਰ ਕੱਲ 3 ਮਾਰਚ ਨੂੰ ਬਟਾਲਾ ਵਿਖੇ ਸਟੇਟ ਲੈਵਲ ਆਲ ਓਪਨ ਫੁੱਟਬਾਲ ਟੂਰਨਾਮੈਂਟ ਦਾ ਕਰਨਗੇ ਉਦਘਾਟਨ

ਡਿਪਟੀ ਕਮਿਸ਼ਨਰ ਗੁਰਦਾਸਪੁਰ ਕੱਲ 3 ਮਾਰਚ ਨੂੰ ਬਟਾਲਾ ਵਿਖੇ ਸਟੇਟ ਲੈਵਲ ਆਲ ਓਪਨ ਫੁੱਟਬਾਲ ਟੂਰਨਾਮੈਂਟ ਦਾ ਕਰਨਗੇ ਉਦਘਾਟਨ
  • PublishedMarch 2, 2023

ਸਟੇਟ ਲੈਵਲ ਆਲ ਓਪਨ ਫੁੱਟਬਾਲ ਟੂਰਨਾਮੈਂਟ 3,4,5 ਮਾਰਚ ਨੂੰ ਰਾਜੀਵ ਗਾਂਧੀ ਸਟੇਡੀਅਮ ਕਾਹਨੂੰਵਾਨ ਰੋਡ ਬਟਾਲਾ ਵਿਖੇ ਹੋਵੇਗਾ

ਬਟਾਲਾ, 2 ਮਾਰਚ ( ਮੰਨਣ ਸੈਣੀ)। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਕੱਲ 3 ਮਾਰਚ ਨੂੰ ਬਟਾਲਾ ਵਿਖੇ ਸਟੇਟ ਲੈਵਲ ਆਲ ਓਪਨ ਫੁੱਟਬਾਲ ਟੂਰਨਾਮੈਂਟ ਦਾ ਸਵੇਰੇ 10.30 ਵਜੇ ਉਦਘਾਟਨ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਚਰਨਜੀਤ ਸਿੰਘ ਨੇ ਦੱਸਿਆ ਕਿ ਸਟੇਟ ਲੈਵਲ ਆਲ ਓਪਨ ਫੁੱਟਬਾਲ ਟੂਰਨਾਮੈਂਟ 3,4,5 ਮਾਰਚ ਨੂੰ ਰਾਜੀਵ ਗਾਂਧੀ ਸਟੇਡੀਅਮ ਕਾਹਨੂੰਵਾਨ ਰੋਡ ਬਟਾਲਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਨਾਮਵਾਰ ਟੀਮਾ ਹਿੱਸਾ ਲੈਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਟੂਰਨਾਮੈਂਟ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਪੂਰਾ ਉਤਸ਼ਾਹ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਟੂਰਨਾਮੈਂਟ ਵਿੱਚ ਪਹੁੰਚਣ ਦੀ ਅਪੀਲ ਕੀਤੀ।

Written By
The Punjab Wire