ਗੁਰਦਾਸਪੁਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬਟਾਲਾ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬਟਾਲਾ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
  • PublishedMarch 3, 2023

ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸਾਫ-ਸੁਥਰਾ ਰੱਖਣ ਲਈ ਦਿੱਤੇ ਦਿਸ਼ਾ-ਨਿਰੇਦਸ਼

ਬਟਾਲਾ, 3 ਮਾਰਚ ( ਮੰਨਣ ਸੈਣੀ )। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਅੱਜ ਸਵੇਰੇ 7 ਵਜੇ ਦੇ ਕਰੀਬ ਬਟਾਲਾ ਸ਼ਹਿਰ ਵਿਖੇ ਪੁਹੰਚ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸ.ਡੀ.ਐਮ ਬਟਾਲਾ ਤੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਪੁਲਿਸ ਲਾਈਨ ਰੋਡ, ਬੱਸ ਅੱਡਾ ਬਟਾਲਾ, ਬਟਾਲਾ-ਅੰਮਿ੍ਰਤਸਰ ਬਾਈਪਾਸ ਚੌਂਕ, ਹੰਸਲੀ ਪੁਲ, ਨਹਿਰੂ ਗੇਟ, ਹਾਥੀ ਗੇਟ, ਅੱਚਲੀ ਗੇਟ, ਖਜੂਰੀ ਗੇਟ, ਕਾਦੀਆਂ ਵਾਲੀ ਚੂੰਗੀ ਸਮੇਤ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਗਿਆ ਤੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਹਦਾਇਤਾਂ ਕੀਤੀਆਂ।

ShS

ਉਨਾਂ ਸੈਨੇਟਰੀ ਇੰਸਪਕਟਰਾਂ ਨੂੰ ਕੂੜੇ ਦੇ ਢੇਰਾਂ ਨੂੰ ਸਮੇਂ ਸਿਰ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਵੇਰ ਤੇ ਸ਼ਾਮ ਵੇਲੇ ਚੱਲ ਰਹੀ ਸਫਾਈ ਵਿਵਸਥਾ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲ ਮੱਠ ਨਾ ਵਰਤੀ ਜਾਵੇ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸਫਾਈ ਪੱਖੋ ਖੂਬਸੂਰਤ ਬਣਾਇਆ ਜਾਵੇ।  ਇਸ ਮੌਕੇ ਉਨਾਂ ਹੰਸਲੀ ਨਾਲੇ ਨੇੜੇੇ ਬਣੇ ਡੰਪ ਦਾ ਨਿਰੀਖਣ ਵੀ ਕੀਤਾ ਤੇ ਕੂੜੇ ਦੀ ਸੁਚੱਜੇ ਢੰਗ ਨਾਲ ਸੰਭਾਲ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ

 ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਸ਼ੈਗਰੀਗੇਟ ਕਰਕੇ ਸਫਾਈ ਕਰਮਚਾਰੀਆਂ ਨੂੰ ਦੇਣ। ਉਨਾਂ ਕਿਹਾ ਕਿ ਕੂੜਾ ਸਿਰਫ ਨਿਰਧਾਰਿਤ ਥਾਂ ਉੱਪਰ ਹੀ ਸੁੱਟਿਆ ਜਾਵੇ। ਉਨਾਂ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਜਿਲਾ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲੇ ਦੀ ਸਫਾਈ ਵਿਵਸਥਾ ਨੂੰ ਦਰੁਸਤ ਕੀਤਾ ਜਾਵੇਗਾ।

 

Written By
The Punjab Wire