ਖੇਡ ਸੰਸਾਰ ਗੁਰਦਾਸਪੁਰ

ਡੀਸੀ ਹਿਮਾਂਸ਼ੂ ਅਗਰਵਾਲ ਵਲੋਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਡੀਸੀ ਹਿਮਾਂਸ਼ੂ ਅਗਰਵਾਲ ਵਲੋਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ
  • PublishedMarch 3, 2023

ਬਟਾਲਾ ਸਪੋਰਟਸ ਐਂਡ ਵੈਲਫੇਅਰ ਕਲੱਬ ਤਿੰਨ ਦਿਨ 3, 4 ਤੇ 5 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ

ਬਟਾਲਾ, 3 ਮਾਰਚ (ਮੰਨਣ ਸੈਣੀ )। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅੱਜ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਅਸ਼ਵਿਨੀ ਗੋਟਿਆਲ, ਐਸ.ਐਸ.ਪੀ ਬਟਾਲਾ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ.ਬਟਾਲਾ, ਲਖਵਿੰਦਰ ਸਿੰਘ ਤਹਿਸੀਲਦਾਰ ਬਟਾਲਾ ਤੇ ਡੀ.ਐਸ.ਪੀ ਲਲਿਤ ਕੁਮਾਰ ਵੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਨੋਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੋੜਿਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਹੀ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ ਗਈਆਂ ਸਨ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹੋਰ ਰੁਚੀ ਪੈਦਾ ਕੀਤੀ ਜਾਵੇ ਤੇ ਉਹ ਸੂਬੇ ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ।

ਡਿਪਟੀ ਕਮਿਸ਼ਨਰ ਨੇ ਬਟਾਲਾ ਸਪਰੋਟਸ ਐਂਡ ਵੈਲਫੇਅਰ ਕਲੱਬ ਵਲੋਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਂਮੈਂਟ ਨੋਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕਰਨ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ 3,4 ਤੇ 5 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਨਾਮਵਰ ਫੁੱਟਬਾਲ ਟੀਮਾਂ ਨੇ ਹਿੱਸਾ ਲਿਆ ਹੈ।

ਇਸ ਮੌਕੇ ਚਰਨਜੀਤ ਸਿੰਘ ਪ੍ਰਧਾਨ, ਪਰਮਜੀਤ ਸਿੰਘ, ਸਾਹਿਬ ਸਿੰਘ ਦਾਲਮ, ਸਤਿੰਦਰ ਪਾਲ ਸਿੰਘ, ਰੰਜਨਦੀਪ ਸੰਧੂ, ਬਲਰਾਜ ਸਿੰਘ, ਰੁਪਿੰਦਰਜੀਤ ਸਿੰਘ, ਨਵਰਾਜ ਪੱਡਾ, ਰਾਜੇਸ਼ ਤੁਲੀ ਸੀਨੀਅਰ ਆਗੂ ਆਪ ਪਾਰਟੀ, ਐਡਵੋਕੇਟ ਭਰਤ ਅਗਰਵਾਲ, ਮਨਜੀਤ ਸਿੰਘ ਭੁੱਲਰ, ਅਵਤਾਰ ਸਿੰਘ, ਲੱਕੀ ਢਿਲੋਂ, ਮਨੋਹਰ ਸਿੰਘ, ਜਗਦੀਸ਼ ਸਿੰਘ, ਰਾਜੇਸ਼ਵਰ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਪਰਮਿੰਦਰ ਸਿੰਘ, ਪ੍ਰਭਜੋਤ ਸਿੰਘ ਡੁੱਲਟ, ਜਸਪਾਲ ਸਿੰਘ ਤੇ ਤਿਰਲੋਚਨ ਸਿੰਘ ਆਦਿ ਹਾਜ਼ਰ ਸਨ।

Written By
The Punjab Wire