ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 11 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਫਿਰ ਸਾਰੀ ਕਾਨੂੰਨੀ ਅੜਚਨਾ ਪਾਰ ਕਰ ਪੰਜਾਬ ਸਰਕਾਰ ਵੱਲੋਂ ਉਸਨੂੰ ਹਟਾਉਣ ਦਾ ਫੈਸਲਾ ਲਿਆ ਹੈ।

Exit mobile version