ਪੁਰਾਣੇ ਬੰਦ ਹੋਏ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਨ ਨਾਲ ਲੋਕਾਂ ਨੂੰ ਮਿਲੇਗਾ ਵੱਡਾ ਲਾਭ-ਰਮੇਸ਼ ਗੁਪਤਾ

ਗੁਰਦਾਸਪੁਰ, 14 ਮਾਰਚ 2023 (ਮੰਨਣ ਸੈਣੀ)। ਆਲ ਮਿਉਂਸਪਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ |ਜ਼ਿਲ੍ਹਾ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਜੇ ਥਾਪਾ ਅਤੇ ਸੀਨੀਅਰ ਉਪ ਪ੍ਰਧਾਨ ਨਰਿੰਦਰ ਪਾਲ ਨੇ ਦੱਸਿਆ ਕਿ ਪੁਰਾਣੇ ਬੰਦ ਪਏ ਸਿਵਲ ਹਸਪਤਾਲ ਵਿਚ ਸਿਹਤ ਸਹੂਲਤਾਂ ਮੁੜ ਸ਼ੁਰੂ ਹੋ ਗਈਆਂ ਹਨ | ਸ਼ਹਿਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਜਿਸ ਲਈ ਉਹ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕਰਦੇ ਹਨ। ਇਸ ਉਪਰਾਲੇ ਨਾਲ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਵਿਚ ਹੀ ਦਿਨ-ਰਾਤ ਸਿਹਤ ਸਹੂਲਤਾਂ ਮਿਲਣਗੀਆਂ। ਜਦੋਂ ਕਿ ਹੁਣ ਲੋਕਾਂ ਨੂੰ ਸ਼ਹਿਰ ਤੋਂ ਦੋ ਤੋਂ ਤਿੰਨ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਸਿਵਲ ਹਸਪਤਾਲ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਹਸਪਤਾਲ ਵਿੱਚ ਸਮੂਹ ਸਟਾਫ਼ ਆਮ ਲੋਕਾਂ ਨੂੰ ਪੂਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਇਸ ਮੌਕੇ ਪੂਰਨ ਚੰਦ, ਬੋਧ ਰਾਜ, ਰਵਿੰਦਰ ਕੁਮਾਰ, ਸਤਪਾਲ, ਗੁਰਬੇਜ ਸਿੰਘ, ਸੁਭਾਸ਼ ਚੰਦਰ, ਹਰੀਸ਼ ਅਰੋੜਾ, ਬਸ਼ੀਰ ਮਸੀਹ, ਰਾਕੇਸ਼ ਭੰਡਾਰੀ, ਗੁਰਿੰਦਰ, ਪ੍ਰਦੀਪ ਖੁੱਲਰ, ਅਰਵਿੰਦ ਪੁਰੀ ਆਦਿ ਹਾਜ਼ਰ ਸਨ।

Exit mobile version