ਗੁਰਦਾਸਪੁਰ, 15 ਮਾਰਚ (ਮੰਨਣ ਸੈਣੀ)। ਵਿਦੇਸ਼ੀ ਨੰਬਰ ਤੋਂ ਧਮਕੀਆਂ ਦੇਣ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਇੱਕ ਥਾਣੇ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਉਕਤ ਧਮਕੀਆਂ ਦੇਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੂੰ ਆਪਣੇ ਨਾਲ ਜੁਆਇਨ ਕਰਨ ਅਤੇ ਉਨ੍ਹਾਂ ਮੁਤਾਬਕ ਕੰਮ ਕਰਨ ਲਈ ਕਿਹਾ ਜਾਂਦਾ ਹੈ। ਧਮਕੀਆਂ ਦੇਣ ਵਾਲੇਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਨੇ ਉਨ੍ਹਾਂ ਦੀਆਂ ਹਦਾਇਤਾਂ ‘ਤੇ ਅਮਲ ਨਾ ਕੀਤਾ ਤਾਂ ਉਸ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਥਾਣੇ ਵਿੱਚ ਇਸ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਂਚ ਅਧਿਕਾਰੀ ਕਪਿਲ ਕੌਸ਼ਲ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸ਼ਿਕਾਇਤਕਰਤਾ ਨੂੰ ਕਿਸ ਕੰਮ ਲਈ ਕਿਹਾ ਜਾ ਰਿਹਾ ਸੀ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Recent Posts
- ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ: ਬਲਬੀਰ ਸਿੰਘ ਸਿੱਧੂ
- ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ
- ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
- ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
- ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ