ਗੁਰਦਾਸਪੁਰ, 15 ਮਾਰਚ (ਮੰਨਣ ਸੈਣੀ)। ਵਿਦੇਸ਼ੀ ਨੰਬਰ ਤੋਂ ਧਮਕੀਆਂ ਦੇਣ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਇੱਕ ਥਾਣੇ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਉਕਤ ਧਮਕੀਆਂ ਦੇਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੂੰ ਆਪਣੇ ਨਾਲ ਜੁਆਇਨ ਕਰਨ ਅਤੇ ਉਨ੍ਹਾਂ ਮੁਤਾਬਕ ਕੰਮ ਕਰਨ ਲਈ ਕਿਹਾ ਜਾਂਦਾ ਹੈ। ਧਮਕੀਆਂ ਦੇਣ ਵਾਲੇਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਨੇ ਉਨ੍ਹਾਂ ਦੀਆਂ ਹਦਾਇਤਾਂ ‘ਤੇ ਅਮਲ ਨਾ ਕੀਤਾ ਤਾਂ ਉਸ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਥਾਣੇ ਵਿੱਚ ਇਸ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਂਚ ਅਧਿਕਾਰੀ ਕਪਿਲ ਕੌਸ਼ਲ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸ਼ਿਕਾਇਤਕਰਤਾ ਨੂੰ ਕਿਸ ਕੰਮ ਲਈ ਕਿਹਾ ਜਾ ਰਿਹਾ ਸੀ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Recent Posts
- ਕੋਵੈਕਸਿਨ ਦੇ ਵੀ ਮਾੜੇ ਪ੍ਰਭਾਵਾਂ ਦਾ ਦਾਅਵਾ: ਖੋਜ ਵਿੱਚ ਚਮੜੀ ਦੀਆਂ ਸਮੱਸਿਆਵਾਂ, ਸਾਹ ਲੈਣ ਅਤੇ ਖੂਨ ਦੇ ਜੰਮਣ ਦੇ ਮਾਮਲੇ ਵੀ ਪਾਏ ਗਏ।
- ਸਾਬਕਾ ਅਕਾਲੀ ਲੀਡਰ ਰਵੀਕਰਨ ਸਿੰਘ ਕਾਹਲੋਂ ਭਾਜਪਾ ਅੰਦਰ ਹੋਏ ਸ਼ਾਮਿਲ
- ਗੁਰਦਾਸਪੁਰ ਤੋਂ ਵੱਡੀ ਖ਼ਬਰ- ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਕਾਹਲੋਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ
- ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 29 ਨਾਮਜ਼ਦ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ
- ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ