ਜ਼ਿਲ੍ਹਾ ਗੁਰਦਾਸਪੁਰ ਅੰਦਰ ਪਹਿਲਾਂ ਤੋਂ ਹੀ ਲਾਗੂ ਹੈ ਧਾਰਾ 144,ਪੰਜ ਜਾ ਪੰਜ ਤੋਂ ਵੱਧ ਇਕੱਠ ਤੇ ਹੈ ਪਾਬੰਦੀ

ਗੁਰਦਾਸਪੁਰ, 19 ਭਾਰਤ 20230(ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਅੰਦਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਪਹਿਲਾਂ ਤੋਂ ਹੀ ਜ਼ਿਲ੍ਹੇ ਵਿੱਚ 28 ਫਰਵਰੀ 2023 ਤੋਂ 28 ਅਪ੍ਰੈਲ 2023 ਤੱਕ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਸਧਾਰਨ ਜਨਤਾ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਪਬਲਿਕ ਥਾਂ ਜਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ `ਤੇ ਪਾਬੰਦੀ ਲਗਾਈ ਗਈ ਹੈ। ਮਨਾਹੀ ਦੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Exit mobile version