ਇਲਾਕੇ ਵਿੱਚ ਬਿਲਕੁਲ ਸ਼ਾਂਤ ਮਾਹੌਲ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਅਫ਼ਵਾਹ ਤੇ ਯਕੀਨ ਨਾ ਕੀਤਾ ਜਾਵੇ, ਮਾਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਵਿੱਚ ਮੰਗਿਆ ਲੋਕਾ ਕੋਲੋ ਸਹਿਯੋਗ
ਗੁਰਦਾਸਪੁਰ, 20 ਮਾਰਚ 2023 (ਮੰਨਣ ਸੈਣੀ)। ਸੋਮਵਾਰ ਨੂੰ ਜ਼ਿਲ੍ਹਾ ਪੁਲਿਸ ਪ੍ਰਮੁੱਖ ਗੁਰਦਾਸਪੁਰ ਆਈਪੀਐਸ ਹਰੀਸ਼ ਦਿਯਾਮਾ ਦੀ ਚੇਅਰਮੈਨਸ਼ਿਪ ਤਲੇਂ ਪਬਲਿਕ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਡੀ.ਐਸ.ਪੀ.ਸਿਟੀ ਗੁਰਦਾਸਪੁਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਗੁਰਦਾਸਪੁਰ ਤੋਂ ਇਲਾਵਾ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਪਬਲਿਕ ਦੇ ਨੁਮਾਇਦੇ ਹਾਜ਼ਰ ਹੋਏ।
ਸਮੂਹ ਪਬਲਿਕ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਦੱਸਿਆ ਕਿ ਉਹਨਾਂ ਦੇ ਇਲਾਕੇ ਵਿੱਚ ਇਸ ਵੇਲੇ ਬਿਲਕੁਲ ਸ਼ਾਂਤ ਮਹੌਲ ਹੈ ਕਿਸੇ ਤਰਾਂ ਦੀ ਕੋਈ ਅਫਵਾਹ ਨਹੀਂ ਹੈ ਅਤੇ ਅੱਗੇ ਤੋਂ ਵੀ ਇਸ ਮਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਵਿੱਚ ਉਹ ਪੁਲਿਸ ਨਾਲ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਵੀ ਸਲਾਘਾਯੋਗ ਕੰਮ ਕੀਤੇ ਜਾ ਰਹੇ ਹਨ ਜਿਸ ਕਰਕੇ ਪੂਰੇ ਗੁਰਦਾਸਪੁਰ ਵਿੱਚ ਇਸ ਸਮੇਂ ਸ਼ਾਂਤੀ ਦਾ ਮਾਹੌਲ ਹੈ।
ਐਸ.ਐਸ.ਪੀ ਹਰੀਸ਼ ਵੱਲੋਂ ਵੀ ਪਬਲਿਕ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਗਈ ਅਤੇ ਕਿਹਾ ਗਿਆ ਕਿ ਸੋਸਲ ਮੀਡੀਆ ਤੇ ਕੋਈ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸ ਬਾਰੇ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਆਪਣੇ ਬੱਚਿਆਂ ਨੂੰ ਇਹਨਾਂ ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ ਦੇਣ ਲਈ ਕਿਹਾ ਗਿਆ।
ਐਸਐਸਪੀ ਹਰੀਸ਼ ਦਿਯਾਮਾ ਨੇ ਕੜ੍ਹੇ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਕੋਈ ਵੀ ਬੱਚਾ ਨੌਜਵਾਨ ਵਿਅਕਤੀ ਗਲਤੀ ਨਾਲ ਕਿਸੇ ਸਮਾਜ ਵਿਰੋਧੀ ਅਨਸਰ ਦੇ ਝਾਂਸੇ ਵਿੱਚ ਆ ਜਾਂਦਾ ਹੈ ਤਾਂ ਉਸਦਾ ਕੈਰੀਅਰ ਖਰਾਬ ਹੋ ਜਾਵੇਗਾ ਪੁਲਿਸ ਰਿਕਾਰਡ ਵਿੱਚ ਜੇਕਰ ਕੋਈ ਵਿਅਕਤੀ ਆ ਜਾਂਦਾ ਹੈ ਤਾਂ ਆਪਣੀ ਜਿੰਦਗੀ ਵਿੱਚ ਸਫਲ ਵਿਅਕਤੀ ਨਹੀਂ ਬਣ ਸਕਦਾ।
ਅੰਤ ਐਸ.ਐਸ.ਪੀ.ਗੁਰਦਾਸਪੁਰ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਵਿਅਕਤੀਆਂ ਦੇ ਪੁਲਿਸ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋਂ ਵੀ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ ਗਈ। ਇਹਨਾਂ ਵਿਅਕਤੀਆਂ ਵੱਲੋਂ ਮੀਟਿੰਗ ਦੌਰਾਨ ਦਿੱਤੇ ਗਏ ਸੁਝਾਓ ਨੋਟ ਕੀਤੇ ਗਏ ਅਤੇ ਕਾਨੰਨੂ ਮੁਤਬਿਕ ਉਹਨਾਂ ਨੂੰ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਗਿਆ।