ਗੁਰਦਾਸਪੁਰ, 22 ਮਾਰਚ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ 24 ਮਾਰਚ ਤੋਂ ਸੇਵਾ ਕੇਂਦਰ ਆਮ ਵਾਂਗ ਕੰਮ ਕਰਨਗੇ।
Recent Posts
- 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ