ਗੁਰਦਾਸਪੁਰ, 22 ਮਾਰਚ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ 24 ਮਾਰਚ ਤੋਂ ਸੇਵਾ ਕੇਂਦਰ ਆਮ ਵਾਂਗ ਕੰਮ ਕਰਨਗੇ।
Recent Posts
- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਵਾਪਸ ਲਏ
- ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ
- ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
- ਰਿਟਰਨਿੰਗ ਅਫ਼ਸਰ ਗੁਰਦਾਸਪੁਰ ਵੱਲੋਂ ਪੇਡ ਨਿਊਜ਼ ਸਬੰਧੀ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਨੋਟਿਸ ਜਾਰੀ
- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ