ਗੁਰਦਾਸਪੁਰ

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਜੂਡੋ ਖਿਡਾਰੀਆਂ ਨੇ ਸੁਗੰਧ ਖਾ ਕੇ ਦਿੱਤੀ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਜੂਡੋ ਖਿਡਾਰੀਆਂ ਨੇ ਸੁਗੰਧ ਖਾ ਕੇ ਦਿੱਤੀ ਸ਼ਰਧਾਂਜਲੀ
  • PublishedMarch 24, 2023

ਗੁਰਦਾਸਪੁਰ 24 ਮਾਰਚ 2023 (ਦੀ ਪੰਜਾਬ ਵਾਇਰ)। ਸ਼ਹੀਦ ਭਗਤ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜੂਡੋਕਾ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜੂਡੋ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ।

ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੈਂਟਰ ਸੰਚਾਲਕ ਅਮਰਜੀਤ ਸ਼ਾਸਤਰੀ, ਵਿਦਿਆਰਥੀ ਆਗੂ ਅਮਰ ਕ੍ਰਾਂਤੀ ਅਤੇ ਜੂਡੋਕਾ ਵੈਲਫੇਅਰ ਸੁਸਾਇਟੀ ਦੇ ਵਿੱਤ ਸਕੱਤਰ ਮੈਡਮ ਬਲਵਿੰਦਰ ਕੌਰ ਨੇ ਕਿਹਾ ਕਿ ਭਗਤ ਸਿੰਘ ਬਾਰੇ ਬਹੁਤ ਸਾਰੀਆਂ ਗਲਤ ਵਹਿਮੀਆਂ ਫੈਲਾਈਆਂ ਜਾ ਰਹੀਆਂ ਹਨ ਕਿ ਉਹ ਬੰਬ ਬੰਦੂਕਾਂ ਚਲਾਉਣ ਵਾਲੇ ਨੌਜਵਾਨਾਂ ਦਾ ਲੀਡਰ ਸੀ। ਪਰ ਅਸਲ ਵਿੱਚ ਭਗਤ ਸਿੰਘ ਉਹ ਨੌਜਵਾਨ ਸੀ ਸੋ ਜੋ ਮਰਦੇ ਦਮ ਤੱਕ ਕਿਤਾਬਾਂ, ਅਤੇ ਦੇਸ਼ ਨੂੰ ਪਿਆਰ ਕਰਨ ਵਾਲਾ ਵਿਅਕਤੀ ਸੀ। ਭਗਤ ਸਿੰਘ ਵਿਦਿਆਰਥੀਆਂ ਨੂੰ ਚੰਗੀ ਸਿਹਤ, ਕਿਤਾਬਾਂ ਨਾਲ ਪਿਆਰ ਅਤੇ ਧੀਰਜ ਨਾਲ ਜ਼ਿੰਦਗੀ ਜਿਊਣ ਦਾ ਸੰਦੇਸ਼ ਦਿੰਦੇ ਸਨ।

ਉਹਨਾਂ ਦੱਸਿਆ ਭਗਤ ਸਿੰਘ ਇੱਕ ਇਹੋ ਜਿਹਾ ਸਮਾਜ ਬਣਾਉਣ ਦਾ ਸੁਪਨਾ ਸਿਰਜਣਾ ਚਾਹੁੰਦੇ ਸਨ ਜਿਸ ਵਿਚ ਜਾਤ , ਧਰਮ, ਊਚ ਨੀਚ ਦੇ ਭੇਦ ਭਾਵ ਤੋਂ ਬਿਨਾਂ ਸਭ ਲੋਕਾਂ ਨੂੰ ਜਿਊਣ ਦਾ ਹੱਕ ਹੋਵੇਗਾ ਅਤੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨਹੀਂ ਹੋਵੇਗੀ।ਇਸ ਮੌਕੇ ਖਿਡਾਰੀਆਂ ਨੇ ਧਰਮ, ਜਾਤ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਨਸ਼ਿਆਂ ਤੋਂ ਦੂਰ ਰਹਿਕੇ ਚੰਗੇ ਖਿਡਾਰੀ ਬਣਨ ਅਤੇ ਚੰਗੇਰੇ ਸਮਾਜ ਦੀ ਸਿਰਜਣਾ ਕਰਨ ਦੀ ਸੌਗੰਧ ਲਈ। ਇਸ ਮੌਕੇ ਸਤੀਸ਼ ਕੁਮਾਰ, ਰਵੀ ਕੁਮਾਰ, ਅਤੁਲ ਕੁਮਾਰ, ਹਰਭਜਨ ਸਿੰਘ ਨੇ ਵੀ ਖਿਡਾਰੀਆਂ ਨੂੰ ਭਗਤ ਸਿੰਘ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ।

Written By
The Punjab Wire