Close

Recent Posts

ਦੇਸ਼ ਪੰਜਾਬ ਮੁੱਖ ਖ਼ਬਰ

ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਹੋਰ ਸੁਰੱਖਿਆ ਮੁਲਾਜ਼ਮ ਵਰਿੰਦਰ ਸਿੰਘ ਜੌਹਲ ਨੂੰ ਕੀਤਾ ਗ੍ਰਿਫ਼ਤਾਰ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਕੀਤਾ ਤਬਦੀਲ

ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਹੋਰ ਸੁਰੱਖਿਆ ਮੁਲਾਜ਼ਮ ਵਰਿੰਦਰ ਸਿੰਘ ਜੌਹਲ ਨੂੰ ਕੀਤਾ ਗ੍ਰਿਫ਼ਤਾਰ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਕੀਤਾ ਤਬਦੀਲ
  • PublishedMarch 27, 2023

ਅੰੰਮਿ੍ਤਸਰ, 27 ਮਾਰਚ 2023 (ਦੀ ਪੰਜਾਬ ਵਾਇਰ)। ਪੁਲਿਸ ਪੰਜਾਬ ਵਲੋੋਂ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਪੁਲਸ ਨੇ ਅੰਮ੍ਰਿਤਪਾਲ ਦੇ ਇਕ ਹੋਰ ਗੰਨਮੈਨ ਨੂੰ ਗ੍ਰਿਫਤਾਰ ਕਰ ਲਿਆ। ਫੜਿਆ ਗਿਆ ਮੁਲਜ਼ਮ ਵਰਿੰਦਰ ਸਿੰਘ ਪੱਟੀ ਦੇ ਪਿੰਡ ਜੌੜਾ ਸਿੰਘ ਵਾਲਾ ਦਾ ਰਹਿਣ ਵਾਲਾ ਹੈ।ਗੰਨਮੈਨ ਦਾ ਨਾਂ ਵਰਿੰਦਰ ਸਿੰਘ ਜੌਹਲ ਹੈ। ਜੌਹਲ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦਾਇਰ ਕਰਨ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਤਬਦੀਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ ਐਤਵਾਰ ਨੂੰ ਵਾਰਿਸ ਪੰਜਾਬ ਦੀ ਜਥੇਦਾਰੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਬਲਵੰਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਬਲਵੰਤ ਮਲੌਦ ਦੇ ਪਿੰਡ ਕੁਹਾਲੀ ਖੁਰਦ ਦਾ ਰਹਿਣ ਵਾਲਾ ਹੈ। ਜਿਸ ਨੇ ਗੋਰਖਾ ਬਾਬੇ ਨੂੰ ਦੋ ਦਿਨ ਆਪਣੇ ਘਰ ਪਨਾਹ ਦਿੱਤੀ ਸੀ।

ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਐਸਐਸਪੀ ਅਮਨਿਤ ਕੋਂਡਲ ਨੇ ਕਿਹਾ ਕਿ ਬਲਵੰਤ ਅਤੇ ਇੱਕ ਹੋਰ ਮੈਂਬਰ ਨੂੰ ਸ਼ੁੱਕਰਵਾਰ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਬਲਵੰਤ ਨੂੰ ਤਜਿੰਦਰ ਉਰਫ ਗੋਰਖਾ ਬਾਬਾ ਵੱਲੋਂ ਦਿੱਤੇ ਇਨਪੁਟਸ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਬਲਵੰਤ ਅੰਮ੍ਰਿਤਪਾਲ ਦਾ ਗੰਨਮੈਨ ਅਤੇ ਉਸ ਦੀ ਨਜ਼ਦੀਕੀ ਸੁਰੱਖਿਆ ਟੀਮ ਸੀ.ਪੀ.ਟੀ. ਦਾ ਮੈਂਬਰ ਵੀ ਸੀ। ਦੋਵਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਵਰਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ। ਗੋਰਖਾ ਬਾਬਾ ਨੂੰ ਮਲੌਦ ਪੁਲਿਸ ਨੇ 22 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇੱਕ ਹੋਰ ਮੁਲਜ਼ਮ ਬਿਕਰਮਜੀਤ ਸਿੰਘ ਵਾਸੀ ਪਿੰਡ ਮੰਗੇਵਾਲ, ਜਿਸ ਨੂੰ 22 ਮਾਰਚ ਨੂੰ ਹਿਰਾਸਤ ਵਿੱਚ ਲੈ ਕੇ ਗੋਇੰਦਵਾਲ ਜੇਲ੍ਹ ਭੇਜ ਦਿੱਤਾ ਗਿਆ ਸੀ, ਨੂੰ ਖੰਨਾ ਦੇ ਪ੍ਰੋਡਕਸ਼ਨ ਵਾਰੰਟ ’ਤੇ ਪੇਸ਼ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਵਰਿੰਦਰ ਗੋਰਖਾ ਬਾਬਾ ਨੂੰ ਆਪਣੇ ਆਲੇ-ਦੁਆਲੇ ਦੀਆਂ ਘਟਨਾਵਾਂ ਦੀ ਜਾਣਕਾਰੀ ਦਿੰਦਾ ਰਹਿੰਦਾ ਸੀ। ਵਰਿੰਦਰ ਸਿੰਘ ਜੌਹਲ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਅਤੇ ਚਲਾਉਣ ਬਾਰੇ ਜਾਣਕਾਰੀ ਦਿੰਦਾ ਸੀ।

Written By
The Punjab Wire