ਗੁਰਦਾਸਪੁਰ ਪੰਜਾਬ

ਚੇਅਰਮੈਨ ਰਮਨ ਬਹਿਲ ਨੇ 6.26 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿੱਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ

ਚੇਅਰਮੈਨ ਰਮਨ ਬਹਿਲ ਨੇ 6.26 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿੱਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ
  • PublishedMarch 28, 2023

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਸਰਕਾਰ ਵਚਨਬੱਧ ਚੇਅਰਮੈਨ ਸ੍ਰੀ ਰਮਨ ਬਹਿਲ

ਗੁਰਦਾਸਪੁਰ, 28 ਮਾਰਚ 2023 (ਮੰਨਣ ਸੈਣੀ) । ਸਿੱਖਿਆ ਖੇਤਰ ਦਾ ਸੁਧਾਰ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਰਾਜ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਤੀਖਾਰੀ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਓਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਵਿਕਸਤ ਕੀਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਾਜੇਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ 6.26 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨ ਮੌਕੇ ਕੀਤਾ।

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿਖੇ ਐਡੀਸ਼ਨਲ ਕਲਾਸ ਰੂਮ ਦੇ ਉਦਘਾਟਨ ਮੌਕੇ ਸਕੂਲ ਅਧਿਆਪਕਾਂ ਅਤੇ ਪਿੰਡ ਵਾਸੀਆਂ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਜਿਸ ਵਿੱਚ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੰਗਤ ਵਿੱਚ ਹਾਜ਼ਰੀ ਭਰੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਿੱਖਿਆ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੁਣ ਇੱਕ ਕਦਮ ਹੋਰ ਅੱਗੇ ਪੁਟਦਿਆਂ ਰਾਜ ਭਰ ਵਿੱਚ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਧਾਰਾਂ ਸਦਕਾ ਪੰਜਾਬ ਹੁਣ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਹੋਵੇਗਾ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਹੁਣ ਕਿਸੇ ਵੀ ਪੱਖ ਤੋਂ ਘੱਟ ਨਹੀਂ ਰਹਿਣਗੇ।

ਇਸ ਦੌਰਾਨ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਦੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਾਜਵਿੰਦਰਪਾਲ ਕੌਰ, ਅਧਿਆਪਕ ਸੰਦੀਪ ਸਿੰਘ, ਸਿਕੰਦਰ ਲਾਲ, ਸਰੋਜ ਬਾਲਾ, ਮਨਪ੍ਰੀਤ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ ਅਤੇ ਪਿੰਡ ਦੇ ਮੋਹਤਬਰ ਰਣਜੀਤ ਸਿੰਘ, ਗੁਰਨਾਮ ਸਿੰਘ, ਰਜਵੰਤ ਕੌਰ, ਅਮਰੀਕ ਸਿੰਘ, ਹਰਜੀਤ ਸਿੰਘ, ਜੀਵਨ ਮਸੀਹ ਅਤੇ ਸਾਬਾ ਮਸੀਹ ਵੀ ਹਾਜ਼ਰ ਸਨ।

Written By
The Punjab Wire