ਇਮਤਿਹਾਨਾਂ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ `ਤੇ ਮੁਕੰਮਲ ਪਾਬੰਦੀ ਲਗਾਈ

ਗੁਰਦਾਸਪੁਰ, 28 ਮਾਰਚ ( ਮੰਨਣ ਸੈਣੀ ) । ਮਾਨਯੋਗ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ (ਮੋਹਾਲੀ) ਵਲੋਂ ਆਪਣੇ ਦਫਤਰ ਦੇ ਪੱਤਰ ਨੰਬਰ ਮੀਮੋ ਨੰ: ਈ-471658/ਐੱਸ.ਈ.ਸੀ.ਆਰ.ਟੀ./ਕਿਊ.ਪੀ./ਯੂ.ਪੀ./2023 ਮਿਤੀ 20/03/2023 ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਪੰਜਾਬ ਰਾਜ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ ਵਿਦਿਅਕ ਅਦਾਰਿਆਂ/ਸਕੂਲਾਂ ਵਿਚ ਵਿਦਿਆਰਥੀਆਂ ਦੇ ਬੋਰਡ ਅਤੇ ਨੋਨ-ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਜੋ ਕਿ ਲੱਗਭੱਗ ਅਪ੍ਰੈਲ 2023 ਤੱਕ ਜਾਰੀ ਰਹਿਣਗੀਆਂ। ਇਸ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੇਸ ਨੰ: ਸੀ.ਡਬਲਿਊ.ਪੀ./6213 ਆਫ 2016 ਅਨੁਸਾਰ ਜਾਰੀ ਹਦਾਇਤਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰਾਂ ਅਤੇ ਇਮਤਿਹਾਨਾਂ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ਤੇ ਮੁਕੰਮਲ ਤੌਰਤੇ ਪਾਬੰਧੀ ਲਗਾਈ ਜਾਵੇ।

ਇਸ ਸਭ ਦੇ ਮੱਦੇਨਜ਼ਰ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋ ਰਹੇ ਇਮਤਿਹਾਨਾਂ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ਤੇ ਮੁਕੰਮਲ ਤੌਰਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਮਿਤੀ 27 ਮਾਰਚ 2023 ਤੋਂ ਲੈ ਕੇ ਮਿਤੀ 30 ਅਪ੍ਰੈਲ 2023 ਤੱਕ ਲਾਗੂ ਰਹੇਗਾ।

Exit mobile version