ਜੱਥੇਦਾਰ ਜੀ, ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋਂ, ਚੰਗਾ ਹੁੰਦਾ ਜੇ ਤੁਸੀਂ ਅਲਟੀਨੇਟਮ ਬੇਅਦਬੀ ਅਤੇ ਗਾਇਬ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ- ਭਗਵੰਤ ਮਾਨ

ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਸ਼੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਕੱਲ ਹੋਈ ਮੀਟਿੰਗ ਦੌਰਾਨ ਲਏ ਗਏ ਫੈਸਲੇ ਜਿੱਥੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾ ਕਰਨ ਦਾ ਦਿੱਤੇ ਗਏ ਅਲਟੀਮੇਟਮ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੜ੍ਹਾ ਜਵਾਬ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..

https://twitter.com/BhagwantMann/status/1640688413446909952

ਪੜੋੋਂ ਇਹ ਲਿਆ ਗਿਆ ਸੀ ਮੀਟਿੰਗ ਦੌਰਾਨ ਫੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ, ਪੁਲਿਸ ਗ੍ਰਿਫਤਾਰ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਕਰੇ ਰਿਹਾਅ

Exit mobile version