ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੱਲ (29 ਮਾਰਚ) ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ।

ਸ. ਬੈਂਸ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

Print Friendly, PDF & Email
www.thepunjabwire.com Contact for news and advt :-9814147333