Close

Recent Posts

ਗੁਰਦਾਸਪੁਰ

ਐੱਸ.ਡੀ.ਐੱਮ. ਨੇ ਜਨਤਾ ਦਰਬਾਰ ਦੌਰਾਨ ਪਿੰਡ ਸ਼ੇਖੂਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ  

ਐੱਸ.ਡੀ.ਐੱਮ. ਨੇ ਜਨਤਾ ਦਰਬਾਰ ਦੌਰਾਨ ਪਿੰਡ ਸ਼ੇਖੂਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ  
  • PublishedMarch 29, 2023

ਕਿਹਾ, ਅਧਿਕਾਰੀ ਲੋਕ ਹਿਤ ਵਿਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ

ਗੁਰਦਾਸਪੁਰ, 29 ਮਾਰਚ ( ਮੰਨਣ ਸੈਣੀ) । ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਬਿਨਾਂ ਦੇਰੀ ਅਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਲੋਕ ਹਿਤ ਵਿਚ ਸਰਕਾਰ ਦੇ ਫੈਸਲਿਆਂ ਦੀ ਲੜੀ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਲੋਕ ਵੱਡੀ ਗਿਣਤੀ ਵਿਚ ਲਾਹਾ ਲੈ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਨੇ ਅੱਜ ਪਿੰਡ ਸ਼ੇਖੂਪੁਰ ਵਿਖੇ ਲਗਾਏ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਉਨ੍ਹਾਂ ਇਸ ਮੌਕੇ ’ਤੇ ਹਾਜ਼ਰ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਦਰਖ਼ਾਸਤੀ ਨੂੰ ਉਸ ਦੇ ਕੰਮ ਬਾਰੇ ਸੂਚਿਤ ਕੀਤਾ ਜਾਵੇ।

ਐੱਸ.ਡੀ.ਐੱਮ. ਨੇ ਦੱਸਿਆ ਕਿ ‘ਜਨ ਸੁਣਵਾਈ ਕੈਂਪ’ ਦੌਰਾਨ ਪਿੰਡ ਸ਼ੇਖੂਪੁਰ ਅਤੇ ਨਾਲ ਲੱਗਦੇ ਹੋਰ ਪਿੰਡਾ ਦੇ ਵਸਨੀਕਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਪ੍ਰਾਪਤ ਵੱਖ-ਵੱਖ ਦਰਖ਼ਾਸਤਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ ਅਤੇ ਬਕਾਇਆ ਦਰਖ਼ਾਸਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ।

Written By
The Punjab Wire