Close

Recent Posts

ਗੁਰਦਾਸਪੁਰ ਪੰਜਾਬ

Good News:- ਟੀਬੀ ਮੁਕਤ ਅਭਿਆਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਬਦਲੇ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਮੋਹਰੀ

Good News:- ਟੀਬੀ ਮੁਕਤ ਅਭਿਆਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਬਦਲੇ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਮੋਹਰੀ
  • PublishedMarch 31, 2023

ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲੀ ਵਾਰ ਸੂਬੇ ਨੂੰ ਸਿਲਵਰ ਮੈਡਲ ਦਿਵਾਇਆ

ਡਿਪਟੀ ਕਮਿਸ਼ਨਰ ਨੇ ਟੀਬੀ ਮੁਕਤ ਅਭਿਆਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਿਹਤ ਵਿਭਾਗ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ

ਗੁਰਦਾਸਪੁਰ, 31 ਮਾਰਚ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਬੀ ਮੁਕਤ ਅਭਿਆਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਟੀਬੀ ਮੁਕਤ ਅਭਿਆਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਬਦਲੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਸਿਲਵਰ ਮੈਡਲ ਦਿੱਤਾ ਗਿਆ ਹੈ। ਟੀਬੀ ਮੁਕਤ ਅਭਿਆਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲੀ ਵਾਰ ਸੂਬੇ ਨੂੰ ਸਿਲਵਰ ਮੈਡਲ ਦਿਵਾਇਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਬੀ ਕੰਟਰੋਲ ਪ੍ਰੋਗਰਾਮ ਅਧੀਨ ਸਬ-ਨੈਸ਼ਨਲ ਸਰਟੀਫਿਕੇਸ਼ਨ ਵਿਚ ਜ਼ਿਲ੍ਹਾ ਗੁਰਦਾਸਪੁਰ ਨੇ ਸਿਲਵਰ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਬ-ਨੈਸ਼ਨਲ ਸਰਟੀਫਿਕੇਸ਼ਨ ਲਈ ਹਰ ਸਾਲ ਸਿਹਤ ਮੰਤਰਾਲਾ ਵੱਲੋ ਰਾਜਾਂ ਦੇ ਕੁਝ ਜ਼ਿਲ੍ਹਿਆਂ ਵਿਚ ਸਰਵੇ ਕਰਵਾਇਆ ਜਾਂਦਾ ਹੈ। ਟੀਬੀ ਮਰੀਜਾਂ ਦੀ ਨੋਟੀਫਿਕੇਸ਼ਨ, ਟੈਸਟਿੰਗ, ਇਲਾਜ, ਮਾਲੀ ਸਹਾਇਤਾ ਆਦਿ ਪੈਮਾਨੇ ’ਤੇ ਆਧਾਰਤ ਨੰਬਰ ਦਿਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸ ਸਬੰਧੀ ਸਰਵੇ ਹੋਇਆ ਸੀ, ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਵਧੀਆ ਅੰਕ ਹਾਸਲ ਕੀਤੇ ਹਨ ਜਿਸਦੀ ਬਦੌਲਤ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਜ਼ਿਲਾ ਗੁਰਦਾਸਪੁਰ ਨੂੰ ਸਿਲਵਰ ਮੈਡਲ ਦਿੱਤਾ ਗਿਆ ਹੈ।

ਡੀਸੀ ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀ ਇਸ ਪ੍ਰਾਪਤੀ ’ਤੇ ਸਿਹਤ ਵਿਭਾਗ ਗੁਰਦਾਸਪੁਰ ਦੀ ਪੂਰੀ ਟੀਮ ਦੀ ਪ੍ਸ਼ੰਸ਼ਾ ਕੀਤੀ ਹੈ। ਉਨਾਂ ਕਿਹਾ ਕਿ 2025 ਤੱਕ ਜ਼ਿਲ੍ਹੇ ਅਤੇ ਆਪਣੇ ਰਾਜ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਇਸ ਟੀਚੇ ਨੂੰ ਪੂਰਾ ਕੀਤਾ ਜਾਵੇਗਾ। ਉਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਟੀਬੀ ਮੁਕਤ ਅਭਿਆਨ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ।

Written By
The Punjab Wire