Close

Recent Posts

ਪੰਜਾਬ ਮੁੱਖ ਖ਼ਬਰ ਰਾਜਨੀਤੀ

ਕਾਂਗਰਸ ਨੂੰ ਲੱਗਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਲੱਗਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
  • PublishedApril 5, 2023

ਜਲੰਧਰ, 5 ਅਪ੍ਰੈਲ 2023 (ਦੀ ਪੰਜਾਬ ਵਾਇਰ)। ਲੋਕਸਭਾ ਦੀਆਂ ਜਿਮਨੀ ਚੌਣਾ ਦੋਰਾਨ ਕਾਂਗਰਸ ਨੂੰ ਵੱਡਾ ਝੱਟਕਾ ਲੱਗਾ ਹੈ। ਜਿਸ ਦਾ ਕਾਰਣ ਹੈ ਕਿ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਸਬੰਧੀ ਵਿਧਾਇਕ ਰਿੰਕੂ ਨੂੰ ਪਾਰਟੀ ਵਲੋਂ ਐਮ ਪੀ ਤੇ ਚੋਣ ਲੜਾਉਣ ਦੀਆਂ ਚਰਚਾਵਾਂ ਵੀ ਚੱਲ ਰਹੀ ਹਨ।

ਜਿਕਰਯੋਗ ਹੈ ਕਿ ਦੂਜੇ ਪਾਸੇ ਕਾਂਗਰਸ ਹਾਈਕਮਾਨ ਵਲੋਂ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਨੇਤਾ ਮੌਕੇ ਤੇ ਹਾਜਰ ਸਨ।

Written By
The Punjab Wire