ਗੁਰਦਾਸਪੁਰ

ਨਰੇਸ਼ ਗੋਇਲ ਨੇ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਅਹੁਦਾ ਸੰਭਾਲਿਆ

ਨਰੇਸ਼ ਗੋਇਲ ਨੇ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਅਹੁਦਾ ਸੰਭਾਲਿਆ
  • PublishedApril 6, 2023

ਆਪ ਪਾਰਟੀ ਵਲੋਂ ਵਰਕਰਾਂ ਨੂੰ ਦਿੱਤਾ ਜਾ ਰਿਹਾ ਪੂਰਾ ਮਾਣ ਸਤਿਕਾਰ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ, ਪਨਸਪ ਪੰਜਾਬ ਦੇ ਚੇਅਰਮੈਨ ਪਨੂੰ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸੇਖਵਾਂ, ਚੇਅਰਮੈਨ ਰਾਜੀਵ ਸ਼ਰਮਾ, ਗੁਰਦੀਪ ਸਿੰਘ ਰੰਧਾਵਾ ਤੇ ਪ੍ਰਮੁੱਖ ਹਸਤੀਆਂ ਦੀ ਹਾਜਰੀ ਵਿੱਚ ਨਰੇਸ਼ ਗੋਇਲ ਨੇ ਅਹੁਦਾ ਸੰਭਾਲਿਆ

ਬਟਾਲਾ, 5 ਅਪ੍ਰੈਲ 2023 (ਮੰਨਣ ਸੈਣੀ )। ਸ੍ਰੀ ਨਰੇਸ਼ ਗੋਇਲ ਨੇ ਅੱਜ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਅਹੁਦਾ ਸੰਭਾਲ ਲਿਆ ਹੈ। ਅੁਹਦਾ ਸੰਭਾਲਣ ਮੌਕੇ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾ, ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਤੇ ਪ੍ਰਮੁੱਖ ਹਸਤੀਆਂ ਮੋਜੂਦ ਸਨ। ਇਸ ਮੌਕੇ ਰਾਕੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਯਸ਼ਪਾਲ ਚੌਹਾਨ ਸੀਨੀਅਰ ਆਪ ਪਾਰਟੀ ਆਗੂ, ਧੀਰਜ ਵਰਮਾ ਆਪ ਲੀਗਲ ਜੁਆਇੰਟ ਸੈਕਰਟਰੀ, ਮਨਜੀਤ ਸਿੰਘ ਭੁੱਲਰ, ਪਰਮਜੀਤ ਸਿੰਘ ਸੋਹਲ, ਐਡਵਕੈਟ ਭਾਰਤ ਅਗਰਵਾਲ, ਆਸ਼ੂ ਗੋਇਲ, ਮੁਨੀਸ਼ ਕੁਮਾਰ, ਵਰੁਣ ਬਾਂਸਲ, ਅੰਕੁਸ ਮਹਿਤਾ, ਮੈਨੇਜਰ ਅਤਰ ਸਿੰਘ ਵਾਈਸ ਪ੍ਰਧਾਨ, ਅਨਿਲ ਅਗਰਵਾਲ, ਐਮ.ਐਨ ਸ਼ਰਮਾ, ਕਸ਼ਮੀਰ ਸਿੰਘ ਵਾਹਲਾ, ਹਰਭਜਨ ਸਿੰਘ ਸੇਖਵਾਂ, ਪਰਮਿੰਦਰ ਸਿੰਘ ਈ.ਓ ਇੰਪਰੂਵਮੈਂਟ ਟਰੱਸਟ ਬਟਾਲਾ, ਪਵਨ ਕੁਮਾਰ ਸੁਪਰਡੈਂਟ, ਹਰਨੀਤ ਸਿੰਘ ਐਸ.ਡੀ.ਓ, ਰਾਮ ਕੁਮਾਰ ਜੀਈ, ਗੁਰਦੀਪ ਸਿੰਘ, ਗਗਨ ਬਟਾਲਾ, ਬਲਜੀਤ ਸਿੰਘ ਨਿੱਕੂ ਹੰਸਪਾਲ, ਮਾਣਿਕ ਮਹਿਤਾ ਤੇ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੋਜੂਦ ਸਨ।

ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਪਾਰਟੀ ਦੇ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਨਰੇਸ਼ ਗੋਇਲ ਨੂੰ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਚੇਅਰਮੈਨ ਦੀ ਕੁਰਸੀ ਦੇ ਕੇ ਨਿਵਾਜਿਆ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਬਟਾਲਾ ਕਰਜ਼ੇ ਨਾਲ ਜੂਝ ਰਹੀ ਹੈ ਤੇ ਇਸ ਕੋਲ ਕੋਈ ਫੰਡ ਨਹੀਂ ਹੈ ਪਰ ਹੁਣ ਇੰਪਰੂਵਮੈਂਟ ਟਰੱਸਟ ਬਟਾਲਾ ਕੋਲ 2.50 ਕਰੋੜ ਰੁਪਏ ਆ ਗਏ ਹਨ, ਜਿਸ ਨਾਲ ਸ਼ਹਿਰ ਅੰਦਰ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਚੇਅਰਮੈਨ ਨਰੇਸ਼ ਗੋਇਲ ਇੱਕ ਮਿਹਨਤੀ ਵਰਕਰ ਹਨ ਅਤੇ ਉਨਾਂ ਪੂਰੀ ਆਸ ਹੈ ਕਿ ਉਹ ਆਪਣੀ ਮਿਹਨਤ ਤੇ ਲਗਨ ਨਾਲ ਇੰਪਰੂਵਮੈਂਟ ਟਰੱਸਟ ਬਟਾਲਾ ਨੂੰ ਬੁਲੰਦੀਆਂ ਤੱਕ ਲੈ ਕੇ ਜਾਣਗੇ ਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀ ਵਿਕਾਸ ਪੱਖੋ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦਾ ਮਾਣ ਹਨ ਅਤੇ ਉਨਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਨੇ ਚੇਅਰਮੈਨ ਨਰੇਸ਼ ਗੋਇਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਬਟਾਲਾ ਦੇ ਮਿਹਨਤੀ ਵਰਕਰ ਨੂੰ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਚੇਅਰਮੈਨ ਥਾਪ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਉਨਾਂ ਨੂੰ ਪੂਰੀ ਆਸ ਹੈ ਕਿ ਚੇਅਰਮੈਨ ਨਰੇਸ਼ ਗੋਇਲ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣਗੇ।

ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨਰੇਸ਼ ਗੋਇਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਬਟਾਲਾ ਦੀ ਤਰੱਕੀ ਲਈ, ਉਨਾਂ ਕੋਲ ਵਿਜ਼ਨ ਤੇ ਪਲਾਨਿੰਗ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।

ਇਸ ਮੌਕੇ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾ, ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਸਮੇਤ ਪ੍ਰਮੁੱਖ ਹਸਤੀਆਂ ਵਲੋਂ ਵੀ ਚੇਅਰਮੈਨ ਨਰੇਸ਼ ਗੋਇਲ ਨੂੰ ਵਧਾਈ ਦਿੱਤੀ ਗਈ।

Written By
The Punjab Wire