Close

Recent Posts

ਪੰਜਾਬ ਮੁੱਖ ਖ਼ਬਰ

ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਖਰਾਬ ਫਸਲਾਂ ਲਈ ਪੈਕੇਜ ਦੀ ਮੰਗ ਕੀਤੀ

ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਖਰਾਬ ਫਸਲਾਂ ਲਈ ਪੈਕੇਜ ਦੀ ਮੰਗ ਕੀਤੀ
  • PublishedApril 8, 2023

ਚੰਡੀਗੜ੍ਹ, 8 ਅਪ੍ਰੈਲ 2023 (ਦੀ ਪੰਜਾਬ ਵਾਇਰ)। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਆਪਣੀ ਤਰਫੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ।

ਜਾਣਕਾਰੀ ਮੁਤਾਬਕ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇੰਨਾ ਹੀ ਨਹੀਂ ਬਾਰਿਸ਼ ਕਾਰਨ ਫਸਲਾਂ ਦਾ ਨੁਕਸਾਨ ਵੀ ਦੇਖਿਆ ਸੀ।

ਰਾਘਵ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ, ਉਨ੍ਹਾਂ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਬਾਰਸ਼ਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ਵਿੱਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਕਾਰ ਨੇ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਰਾਘਵ ਚੱਢਾ ਨੇ ਬਰਬਾਦ ਹੋਈ ਫਸਲ ਦੇ ਨਮੂਨੇ ਵੀ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਦੇ ਨਾਲ ਲਿਫਾਫੇ ਵਿੱਚ ਭੇਜੇ ਹਨ। ਕਿਉਂਕਿ ਕਿਸਾਨਾਂ ਦਾ ਤਰਕ ਸੀ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਫਸਲਾਂ ਦਾ ਨੁਕਸਾਨ ਕਿਵੇਂ ਹੋਇਆ।

Written By
The Punjab Wire