ਚੰਡੀਗੜ੍ਹ, 8 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਕਰਕੇ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਵਾਲੀ ਜਨਤਾ ਜਲਦੀ ਕੰਮ ਕਰਵਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿਚ ਪਹੁੰਚਣਗੇ।