ਬ੍ਰੇਕਿੰਗ- ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਗ੍ਰਿਫਤਾਰ, ਪੰਜਾਬ ਪੁਲਿਸ ਅਤੇ ਪੰਜਾਬ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਨੇ ਹੁਸ਼ਿਆਰਪੁਰ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 10 ਅਪ੍ਰੈਲ, 2023 (ਦੀ ਪੰਜਾਬ ਵਾਇਰ)। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਦੇ ਸਭ ਤੋਂ ਕਰੀਬੀ ਸਾਥੀ ਮੰਨੇ ਜਾ ਰਹੇ ਅਤੇ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਦੀ ‘ਫ਼ਰਾਰੀ’ ਦੌਰਾਨ ਲਗਾਤਾਰ ਉਸ ਦੇ ਨਾਲ ਨਜ਼ਰ ਆਏ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੂਤਰਾਂ ਅਨੁਸਾਰ ਪੰਜਾਬ ਪੁਲਿਸ ਅਤੇ ਪੰਜਾਬ ਕਾਊਂਟਰ ਇੰਟੈਲੀਜੈਂਸ ਸੈਲ ਦੇ ਜੁਆਇੰਟ ਅਪ੍ਰੇਸ਼ਨ ਵਿੱਚ ਇਹ ਗ੍ਰਿਫ਼ਤਾਰੀ ਹੁਸ਼ਿਆਰਪੁਰ ਦੇ ਨੇੜਿਉਂ ਕੀਤੀ ਗਈ ਹੈ। ਹੁਣ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਵੀ ਹੋ ਚੁੱਕੀ ਹੈ।

Exit mobile version