ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ’ਤੇ ਵੀ ਲੱਗਾ NSA, ਅੰਮ੍ਰਿਤਸਰ ਤੋਂ ਹੋਈ ਗ੍ਰਿਫ਼ਤਾਰੀ: IG ਸੁਖ਼ਚੈਨ ਸਿੰਘ ਗਿੱਲ

ਚੰਡੀਗੜ੍ਹ, 10 ਅਪ੍ਰੈਲ 2023 (ਦੀ ਪੰਜਾਬ ਵਾਇਰ)। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਉਸ ਨੂੰ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਸ ਗੱਲ ਦੀ ਪੁਸ਼ਟੀ ਸੋਮਵਾਰ ਦੁਪਹਿਰ ਇਕ ਪੱਤਰਕਾਰ ਸੰਮੇਲਨ ਦੌਰਾਨ ਆਈ.ਜੀ. ਹੈਡਕੁਆਰਟਰ ਸ: ਸੁਖ਼ਚੈਨ ਸਿੰਘ ਗਿੱਲ ਨੇ ਕਰਦਿਆਂ ਦੱਸਿਆ ਕਿ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਤੋਂ ਅੰਮ੍ਰਿਤਸਰ ਪੁਲਿਸ ਵੱਲੋਂ ਕੀਤੀ ਗਈ ਹੈ। ਸ: ਗਿੱਲ ਨੇ ਦੱਸਿਆ ਕਿ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਐੱਨ.ਐੱਸ.ਏ. ਤਹਿਤ ਪਾਈ ਗਈ ਹੈ ਅਤੇ ਇਸ ਤੋਂ ਇਲਾਵਾ ਵੀ ਉਸਤੇ 6 ਮੁਕੱਦਮੇ ਹੋਰ ਦਰਜ ਹਨ ਜਿਨ੍ਹਾਂ ਵਿੱਚ ਉਹ ਪੁਲਿਸ ਨੂੰ ਲੋੜੀਂਦਾ ਸੀ।

Exit mobile version