ਪੰਜਾਬ ਸਰਕਾਰ ਦੀ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਵਾਟਰ ਟੂਰਿਜ਼ਮ ਪਾਲਿਸੀ-2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਟੂਰਿਜ਼ਮ ਦੀਆਂ ਥਾਵਾਂ ਨੂੰ ਵਿਕਸਤ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 10 ਅਪ੍ਰੈਲ ( ਮੰਨਣ ਸੈਣੀ) । ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਵਾਟਰ ਟੂਰਿਜ਼ਮ ਪਾਲਿਸੀ-2023 ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਪੰਚਾਇਤ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਕੀਤੀ।

ਮੀਟਿੰਗ ਦੌਰਾਨ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਵਾਟਰ ਟੂਰਿਜ਼ਮ ਪਾਲਿਸੀ-2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਉੱਪਰ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਅਪਰਬਾਰੀ ਦੁਆਬ ਨਹਿਰ ਦੇ ਬੱਬੇਹਾਲੀ, ਤਿਬੜੀ ਅਤੇ ਬਿਆਸ ਦਰਿਆ ਵਿਚਲੇ ਮੌਚਪੁਰ ਟਾਪੂ ਨੂੰ ਵਾਟਰ ਸਪੋਰਟਸ ਲਈ ਡਿਵੈਲਪ ਕਰਨ ਦੀਆਂ ਸੰਭਾਵਨਾਵਾਂ ਉੱਪਰ ਚਰਚਾ ਕੀਤੀ ਗਈ। ਇਸਦੇ ਨਾਲ ਹੀ ਕੇਸ਼ੋਪੁਰ ਛੰਬ ਨੂੰ ਵੀ ਟੂਰਿਜ਼ਮ ਲਈ ਪ੍ਰਫੂਲਤ ਕਰਨ ਬਾਰੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਪੰਜਾਬ ਸਰਕਾਰ ਦੀ ਨਵੀਂ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਵਾਟਰ ਟੂਰਿਜ਼ਮ ਪਾਲਿਸੀ-2023 ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਪਰੋਕਤ ਥਾਵਾਂ ਨੂੰ ਟੂਰਿਜ਼ਮ ਲਈ ਵਿਕਸਤ ਕਰਨ ਦੀਆਂ ਸੰਭਾਵਨਾਂ ਨੂੰ ਤਲਾਸ਼ਣ ਅਤੇ ਇਸ ਸਬੰਧੀ ਇੱਕ ਵਿਸਥਾਰਤ ਰੀਪਰੋਟ 15 ਦਿਨਾਂ ਦੇ ਅੰਦਰ ਤਿਆਰ ਕਰਕੇ ਪੇਸ਼ ਕਰਨ।

ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਟੂਰਿਜ਼ਮ ਦੇ ਪੱਖ ਤੋਂ ਬਹੁਤ ਸੰਭਾਵਨਾਵਾਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਸਰਕਾਰੀ ਦੀ ਨੀਤੀ ਤਹਿਤ ਜ਼ਿਲ੍ਹੇ ਨੂੰ ਟੂਰਿਜ਼ਮ ਦੇ ਨਕਸ਼ੇ ’ਤੇ ਉਭਾਰਿਆ ਜਾਵੇਗਾ। ਮੀਟਿੰਗ ਦੌਰਾਨ ਵੱਖ-ਵੱਖ ਅਧਿਕਾਰੀਆਂ ਵੱਲੋਂ ਟੂਰਿਜ਼ਮ ਸਬੰਧੀ ਆਪਣੇ ਕੀਮਤੀ ਸੁਝਾਅ ਦਿੱਤੇ ਗਏ।

Exit mobile version