ਚੰਡੀਗੜ੍ਹ, 11 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸ਼ਿਕੰਜਾ ਕੱਸ ਲਿਆ ਹੈ। ਬਿਊਰੋ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਬੁੱਧਵਾਰ ਸਵੇਰੇ 10:30 ਵਜੇ ਤਲਬ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।
ਵਿਜੀਲੈਂਸ ਵਲੋਂ ਪੁੱਛਗਿੱਛ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਸ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ। ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ ਤਾਂ ਵਿਜਿਲੈਂਸ਼ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਚੇਤੇ ਰਹੇ ਕਿ ਵਿਜੀਲੈਂਸ ਨੇ ਅਜੇ ਤੱਕ ਚੰਨੀ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਹੈ।
ਭਾਜਪਾ ਵਿੱਚ ਜਾਣ ਦੀ ਗੱਲ ਚੱਲ ਰਹੀ ਸੀ
ਪਹਿਲਾਂ ਚਰਚਾ ਚੱਲ ਰਹੀ ਸੀ ਕਿ ਚਰਨਜੀਤ ਸਿੰਘ ਚੰਨੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਨੇਤਾ ਸ਼ਸ਼ੀ ਥਰੂਰ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਘਰ ਪਹੁੰਚੇ ਸਨ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀ ਕੋਈ ਗੱਲ ਨਹੀਂ ਹੈ।