ਗੁਰਦਾਸਪੁਰ ਪੰਜਾਬ

ਸਕਿਓਰਿਟੀ ਗਾਰਡ ਅਤੇ ਸਕਿਓਰਿਟੀ ਸੁਪਰਵਾਈਜਰ ਦੀ ਭਰਤੀ ਲਈ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ 17 ਅਪ੍ਰੈਲ ਨੂੰ

ਸਕਿਓਰਿਟੀ ਗਾਰਡ ਅਤੇ ਸਕਿਓਰਿਟੀ ਸੁਪਰਵਾਈਜਰ ਦੀ ਭਰਤੀ ਲਈ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ 17 ਅਪ੍ਰੈਲ ਨੂੰ
  • PublishedApril 13, 2023

ਗੁਰਦਾਸਪੁਰ, 13 ਅਪ੍ਰੈਲ 2023 (ਮੰਨਣ ਸੈਣੀ) । ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ  ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਅਗਵਾਈ ਹੇਠ ਮਿਤੀ 17 ਅਪ੍ਰੈਲ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਕਿਓਰਿਟੀ ਗਾਰਡ ਅਤੇ ਸਕਿਓਰਿਟੀ ਸੁਪਰਵਾਈਜਰ ਦੀ ਭਰਤੀ ਲਈ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਸਕਿਓਰਿਟੀ ਗਾਰਡ ਦੀ ਭਰਤੀ ਲਈ ਰਾਕਸਾ ਸਕਿਓਰਿਟੀ ਸਰਵਿਸ ਲਿਮ: ਕੰਪਨੀ, ਜੋ ਕਿ ਇੱਕ ਨਾਮੀ ਕੰਪਨੀ ਹੈ, ਨੂੰ ਸਕਿਓਰਿਟੀ ਗਾਰਡ ਦੀ ਭਰਤੀ ਲਈ ਯੋਗ ਲੜਕਿਆਂ ਦੀ ਜਰੂਰਤ ਹੈ। ਜਿਸ ਲਈ ਇਸ ਕੰਪਨੀ ਵੱਲੋਂ ਮਿਤੀ 17 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਵਿਸ਼ੇਸ਼ ਭਰਤੀ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕਿਓਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 18 ਤੋਂ 35 ਸਾਲ, ਕੱਦ 167 ਸੈ.ਮੀ. ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ। ਜੋ ਪ੍ਰਾਰਥੀ ਆਫਿਸਰ ਰੈਂਕ ਦੀ ਜਾਬ ਲਈ ਅਪਲਾਈ ਕਰਨ ਦੇ ਚਾਹਵਾਨ ਹੋਣ, ਉਹਨਾਂ ਲਈ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਪਾਸ ਹੈ। ਉਨ੍ਹਾਂ ਕਿਹਾ ਕਿ  ਕੰਪਨੀ ਵਲੋਂ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਅੱਗੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਰਾਕਸਾ ਅਕੈਡਮੀ ਵਿਖੇ ਦਿੱਤੀ ਜਾਵੇਗੀ। ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ ਨੌਜਵਾਨਾਂ ਨੂੰ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਹਨਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਮਿਤੀ 17 ਅਪ੍ਰੈਲ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਪਹੁੰਚਣ ਅਤੇ  ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ।      

Written By
The Punjab Wire