Close

Recent Posts

ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ,

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ,
  • PublishedApril 14, 2023

ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ

ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਲਈ ਵੰਡੀਆ ਕਿਤਾਬਾਂ

ਦੋ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਪੈਨਸਿਲਾ

ਚੰਡੀਗੜ੍ਹ, 14 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਿਥੇ ਸਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉਥੇ ਹੀ ਬਿਨ੍ਹਾ ਕਿਸੇ ਖਰਚੇ ਤੋਂ ਨਿਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਲਾਇਬਰੇਰੀਆਂ ਬਣਾਇਆ ਜਾ ਰਹੀਆ ਹਨ।ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜ਼ੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ ਦੋ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।

Written By
The Punjab Wire