ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ
ਚੰਡੀਗੜ੍ਹ, 23 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।
ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।