Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਵਿੱਚ ਬਤੌਰ ਜਿ਼ਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਵਿੱਚ ਬਤੌਰ ਜਿ਼ਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ
  • PublishedApril 18, 2023

ਚੰਡੀਗੜ੍ਹ, 18 ਅਪ੍ਰੈਲ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜਿ਼ਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰੋਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।

Written By
The Punjab Wire